UP Elections 2022: ਕਾਂਗਰਸ ਨੇ 41 ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
ਲਖਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ ਕਾਂਗਰਸ ਪਾਰਟੀ ਨੇ 41 ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ, ਜਿਸ ਵਿੱਚ 16 ਮਹਿਲਾ ਉਮੀਦਵਾਰ ਸ਼ਾਮਲ ਹਨ। ਦੱਸ ਦੇਈਏ ਕਿ ਪਹਿਲੀ ਸੂਚੀ ਵਿੱਚ, ਕਾਂਗਰਸ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ 2022 ਲਈ 125 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿੱਚੋਂ 50 ਮਹਿਲਾ ਉਮੀਦਵਾਰ ਸਨ। ਉੱਤਰ ਪ੍ਰਦੇਸ਼ ਵਿੱਚ 403 ਵਿਧਾਨ ਸਭਾ ਹਲਕਿਆਂ ਲਈ 10 ਫਰਵਰੀ ਤੋਂ ਸੱਤ ਪੜਾਵਾਂ ਵਿੱਚ ਚੋਣਾਂ ਹੋਣਗੀਆਂ। ਇਹ ਵੀ ਪੜ੍ਹੋ: ਸੰਘਣੀ ਧੁੰਦ ਕਾਰਨ ਰੇਲ ਸੇਵਾ ਪ੍ਰਭਾਵਿਤ, 20 ਤੋਂ ਵੱਧ ਟਰੇਨਾਂ ਰੱਦ, ਦੇਖੋ ਪੂਰੀ ਸੂਚੀ ਕਾਂਗਰਸ ਨੇ ਜਿਨ੍ਹਾਂ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ, ਉਨ੍ਹਾਂ ਵਿੱਚ ਕੈਰਾਨਾ, ਸ਼ਾਮਲੀ, ਥਾਣਾ ਭਵਨ, ਮੁਜ਼ੱਫਰਨਗਰ, ਖਤੌਲੀ, ਸਰਧਾਨਾ, ਮੇਰਠ, ਬਾਗਪਤ, ਮੋਦੀ ਨਗਰ, ਧੌਲਾਨਾ, ਡਿਬਈ, ਖੁਰਜਾ ਆਦਿ ਸ਼ਾਮਲ ਹਨ। ਯੂਪੀ ਚੋਣਾਂ ਲਈ ਕਾਂਗਰਸ ਨੇ ਪਹਿਲੀ ਸੂਚੀ ਅਤੇ ਦੂਜੀ ਸੂਚੀ ਸਮੇਤ ਕੁੱਲ 166 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਵਿੱਚ ਵਿਧਾਨ ਸਭਾ ਚੋਣਾਂ ਵਿੱਚ 66 ਔਰਤਾਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਸੱਤ ਪੜਾਵਾਂ ਵਿੱਚ 10, 14, 20, 23, 27 ਫਰਵਰੀ ਅਤੇ 3 ਅਤੇ 7 ਮਾਰਚ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News