ਉੱਤਰ ਪ੍ਰਦੇਸ਼: ਟੌਫੀਆਂ ਖਾਣ ਨਾਲ 4 ਬੱਚਿਆਂ ਦੀ ਮੌਤ, CM ਯੋਗੀ ਨੇ ਜਾਂਚ ਦੇ ਦਿੱਤੇ ਹੁਕਮ
ਉੱਤਰ ਪ੍ਰਦੇਸ਼: ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਬੁੱਧਵਾਰ ਨੂੰ ਰਾਜ ਦੇ ਕੁਸ਼ੀਨਗਰ ਖੇਤਰ ਵਿੱਚ ਟੌਫੀਆਂ ਖਾਣ ਤੋਂ ਬਾਅਦ ਕਥਿਤ ਤੌਰ 'ਤੇ ਚਾਰ ਬੱਚਿਆਂ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਮੁਤਾਬਿਕ ਆਦਿਤਿਆਨਾਥ ਨੇ ਪੀੜਤ ਪਰਿਵਾਰਾਂ ਨੂੰ ਤੁਰੰਤ ਸਹਾਇਤਾ ਦੇਣ ਦੇ ਨਿਰਦੇਸ਼ ਦਿੱਤੇ ਹਨ ਅਤੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਉੱਤਰ ਪ੍ਰਦੇਸ਼ ਦੇ ਕੁਸ਼ੀਨਗਰ ਵਿੱਚ ਦੋ ਪਰਿਵਾਰਾਂ ਦੇ ਚਾਰ ਬੱਚੇ ਬੁੱਧਵਾਰ ਨੂੰ ਟੌਫੀਆਂ ਖਾਣ ਤੋਂ ਬਾਅਦ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਤੁਰੰਤ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ। ਬਦਕਿਸਮਤੀ ਨਾਲ, ਸਾਰੇ ਚਾਰ ਬੱਚਿਆਂ ਦੀ ਹਸਪਤਾਲ ਵਿੱਚ ਮੌਤ ਹੋ ਗਈ।ਸੂਤਰਾਂ ਮੁਤਾਬਕ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਇਸ ਮਾਮਲੇ ਵਿੱਚ ਜਾਦੂ-ਟੂਣੇ ਦੇ ਇੱਕ ਤੱਤ ਦਾ ਸ਼ੱਕ ਹੈ। ਪਰਿਵਾਰ ਵਾਲਿਆਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਘਰ ਦੇ ਦਰਵਾਜ਼ੇ 'ਤੇ ਪਈਆਂ ਟੌਫੀਆਂ ਖਾਣ ਨਾਲ ਦੋ ਲੜਕੇ ਅਤੇ ਦੋ ਲੜਕੀਆਂ ਦੀ ਮੌਤ ਹੋ ਗਈ ਅਤੇ ਟੌਫ਼ੀਆਂ ਤੋਂ ਇਲਾਵਾ ਦਰਵਾਜ਼ੇ 'ਤੇ ਪੈਸੇ ਵੀ ਮਿਲੇ ਹਨ।ਪਰਿਵਾਰ ਦੇ ਇਕ ਮੈਂਬਰ ਮੁਤਾਬਕ ਸਭ ਤੋਂ ਵੱਡੇ ਬੱਚੇ ਨੇ ਘਰ ਦੇ ਬਾਹਰੋਂ ਟੌਫੀਆਂ ਚੁੱਕੀਆਂ ਅਤੇ ਬਾਕੀ ਤਿੰਨ ਬੱਚਿਆਂ ਨਾਲ ਸਾਂਝੀਆਂ ਕੀਤੀਆਂ। ਉਸ ਨੇ ਦਾਅਵਾ ਕੀਤਾ ਕਿ ਟੌਫੀਆਂ ਖਾਣ ਤੋਂ ਥੋੜ੍ਹੀ ਦੇਰ ਬਾਅਦ ਹੀ ਚਾਰੇ ਬੱਚੇ ਬਿਮਾਰ ਹੋ ਗਏ ਅਤੇ ਉਨ੍ਹਾਂ ਨੂੰ ਜ਼ਿਲ੍ਹਾ ਹਸਪਤਾਲ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਉੱਤੇ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ:ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ ਮੁੱਖ ਮੰਤਰੀ ਦਾ ਬਿਆਨ ਮੰਦਭਾਗਾ- ਐਡਵੋਕੇਟ ਧਾਮੀ