ਵਾਈਸ ਚਾਂਸਲਰ ਵਿਵਾਦ : IMA ਪੰਜਾਬ ਯੂਨਿਟ ਨੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਅਸਤੀਫ਼ੇ ਦੀ ਕੀਤੀ ਮੰਗ
ਲੁਧਿਆਣਾ: ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੀ ਬਦਸਲੂਕੀ ਤੋਂ ਬਾਅਦ IMA ਪੰਜਾਬ ਯੂਨਿਟ ਨੇ ਲੁਧਿਆਣਾ ਵਿੱਚ ਪ੍ਰਧਾਨ ਪਰਮਜੀਤ ਸਿੰਘ ਮਾਨ ਦੀ ਅਗਵਾਈ ਵਿੱਚ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ IMA ਪੰਜਾਬ ਯੂਨਿਟ ਦੇ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਅਸਤੀਫਾ ਲਵੇ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਕੋਈ ਠੋਸ ਕਾਰਵਾਈ ਨਾ ਕੀਤੀ ਤਾਂ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਹੜਤਾਲ ਕੀਤੀ ਜਾਵੇਗੀ। ਪੰਜਾਬ ਇਕਾਈ ਦੀ ਮੀਟਿੰਗ ਅੱਜ ਲੁਧਿਆਣਾ ਆਈ.ਐਮ.ਏ ਦਫ਼ਤਰ ਵਿਖੇ ਹੋਈ। ਜਿਸ ਵਿਚ ਸਮੂਹ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕਰਦਿਆਂ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਵੀਸੀ ਡਾ.ਰਾਜ ਬਹਾਦਰ ਨਾਲ ਕੀਤੀ ਬਦਸਲੂਕੀ ਦੀ ਨਿੰਦਾ ਕਰਦੇ ਹਾਂ ਅਤੇ ਪੰਜਾਬ ਸਰਕਾਰ ਤੋਂ ਕਾਰਵਾਈ ਦੀ ਮੰਗ ਕਰਦੇ ਹਾਂ। ਇਸ ਮੌਕੇ ਆਗੂਆਂ ਦਾ ਕਹਿਣਾ ਹੈ ਕਿ ਵਾਈਸ ਚਾਂਸਲਰ ਦੇ ਮੁੱਦੇ ਉੱਤੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਮੌਜਾਮਾਜਰਾ ਨੂੰ ਵੀਸੀ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਤੁਹਾਨੂੰ ਦੱਸ ਦੇਈਏ ਕਿ ਬੀਤੇ ਦਿਨ ਸਿਹਤ ਮੰਤਰੀ ਵੱਲੋਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਕੀਤੇ ਗਏ ਮਾੜੇ ਸਲੂਕ ਦਾ ਮਾਮਲਾ ਕਾਫੀ ਭੱਖ ਗਿਆ ਸੀ। ਬੀਤੇ ਦਿਨ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦੁਰ ਨੂੰ ਬਿਸਤਰੇ ਉਤੇ ਪਏ ਪੁਰਾਣੇ ਗੱਦੇ 'ਤੇ ਲਟਾ ਦਿੱਤਾ।ਇਸ ਤੋਂ ਦੁਖੀ ਹੋ ਕੇ ਡਾ. ਰਾਜ ਬਹਾਦੁਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬਨਵਾਰੀ ਲਾਲ ਪੁਰਹਿਤ ਨੂੰ ਆਪਣਾ ਅਸਤੀਫਾ ਪੱਤਰ ਭੇਜ ਦਿੱਤਾ। ਇਸ ਤਰ੍ਹਾਂ ਮਾੜੇ ਸਲੂਕ ਕਾਰਨ ਉਹ ਕਾਫੀ ਪਰੇਸ਼ਾਨ ਚੱਲ ਰਹੇ ਸਨ। ਇਹ ਵੀ ਪੜ੍ਹੋ :ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਪਿੰਡ ਵਾਸੀਆਂ ਨੂੰ ਸੁਰੱਖਿਅਤ ਸਥਾਨਾਂ ’ਤੇ ਜਾਣ ਦੀ ਅਪੀਲ