Wed, Jan 8, 2025
Whatsapp

ਵਿੱਕੀ ਮਿੱਡੂਖੇੜਾ ਕਤਲ ਕੇਸ: ਹਾਈ ਕੋਰਟ ਤੋਂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਕੋਈ ਰਾਹਤ

Reported by:  PTC News Desk  Edited by:  Ravinder Singh -- June 30th 2022 11:41 AM -- Updated: June 30th 2022 01:45 PM
ਵਿੱਕੀ ਮਿੱਡੂਖੇੜਾ ਕਤਲ ਕੇਸ: ਹਾਈ ਕੋਰਟ ਤੋਂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਕੋਈ ਰਾਹਤ

ਵਿੱਕੀ ਮਿੱਡੂਖੇੜਾ ਕਤਲ ਕੇਸ: ਹਾਈ ਕੋਰਟ ਤੋਂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਕੋਈ ਰਾਹਤ

ਚੰਡੀਗੜ੍ਹ : ਇਥੋਂ ਦੇ ਸੈਕਟਰ-70 ਦੀ ਮਾਰਕੀਟ ਵਿੱਚ ਕਰੀਬ 10 ਮਹੀਨੇ ਪਹਿਲਾਂ ਐੱਸਓਆਈ ਦੇ ਸਾਬਕਾ ਪ੍ਰਧਾਨ ਅਤੇ ਯੂਥ ਅਕਾਲੀ ਆਗੂ ਵਿਕਰਮਜੀਤ ਸਿੰਘ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਅਤੇ ਮੈਨੇਜਰ ਕਹੇ ਜਾਂਦੇ ਸ਼ਗੁਨਪ੍ਰੀਤ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਵਿਦੇਸ਼ ਵਿੱਚ ਬੈਠੀ ਸ਼ਗੁਨਪ੍ਰੀਤ ਨੇ ਹਾਈ ਕੋਰਟ ਵਿੱਚ ਦੋ ਪਟੀਸ਼ਨ ਦਾਇਰ ਕੀਤੀਆਂ ਸਨ। ਪਹਿਲੀ ਪਟੀਸ਼ਨ ਵਿੱਚ ਉਸ ਨੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ ਅਤੇ ਦੂਜੀ ਵਿੱਚ ਆਪਣੀ ਜਾਨ-ਮਾਲ ਦੀ ਸੁਰੱਖਿਆ ਦੀ ਮੰਗ ਕੀਤੀ ਸੀ। ਵਿੱਕੀ ਮਿੱਡੂਖੇੜਾ ਕਤਲ ਕਾਂਡ ਦੇ ਮੁਲਜ਼ਮ ਅਤੇ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਨੇ ਆਪਣੀ ਸੁਰੱਖਿਆ ਤੇ ਅਗਾਊਂ ਜ਼ਮਾਨਤ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ। ਵੀਰਵਾਰ ਨੂੰ ਹਾਈ ਕੋਰਟ ਨੇ ਇਨ੍ਹਾਂ ਦੋਵਾਂ ਪਟੀਸ਼ਨਾਂ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ ਅਤੇ ਨਾਲ ਹੀ ਇਸ ਮਾਮਲੇ 'ਚ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਸ਼ਗਨਪ੍ਰੀਤ ਸਿੰਘ ਨੇ ਦੋਵੇਂ ਪਟੀਸ਼ਨਾਂ ਸੀਨੀਅਰ ਵਕੀਲ ਵਿਨੋਦ ਘਈ ਅਤੇ ਐਡਵੋਕੇਟ ਕਨਿਕਾ ਆਹੂਜਾ ਰਾਹੀਂ ਦਾਇਰ ਕੀਤੀਆਂ ਹਨ।

ਵਿੱਕੀ ਮਿੱਡੂਖੇੜਾ ਕਤਲ ਕੇਸ: ਹਾਈ ਕੋਰਟ ਤੋਂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਕੋਈ ਰਾਹਤ

ਅੱਜ ਹਾਈ ਕੋਰਟ ਵਿੱਚ ਜ਼ਮਾਨਤ ਦੀ ਮੰਗ ਉਤੇ ਹਾਈ ਕੋਰਟ ਨੇ ਸ਼ਗੁਨਪ੍ਰੀਤ ਨੂੰ ਝਟਕਾ ਦਿੱਤਾ ਹੈ। ਸੁਣਵਾਈ ਦੌਰਾਨ ਜੱਜ ਨੇ ਕਿਹਾ ਕਿ ਉਸਦੀ ਹਾਜ਼ਰੀ ਇੱਥੇ ਜ਼ਰੂਰੀ ਹੈ। ਜੱਜ ਨੇ ਅੱਗੇ ਕਿਹਾ ਕਿ ਉਹ ਆਸਟ੍ਰੇਲੀਆ ਵਿੱਚ ਹੈ, ਪੁਲਿਸ ਉਸਨੂੰ ਆਸਟ੍ਰੇਲੀਆ ਵਿੱਚ ਗ੍ਰਿਫਤਾਰ ਨਹੀਂ ਕਰ ਰਹੀ। ਛੁੱਟੀਆਂ ਵਾਲਾ ਬੈਂਚ ਸੁਣਵਾਈ ਨਹੀਂ ਸਕਦਾ। ਵਕੀਲ ਨੇ ਕਿਹਾ ਇਹ ਮਾਮਲਾ ਗੰਭੀਰ ਹੈ। ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸ਼ਗੁਨ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੀ ਹੈ ਪਰ ਉਸ ਦੀ ਜਾਨ ਨੂੰ ਖ਼ਤਰਾ ਹੈ। ਹਾਈ ਕੋਰਟ ਨੇ ਪੁਲਿਸ ਤੋਂ ਸਟੇਟਸ ਰਿਪੋਰਟ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਨੂੰ ਹੋਵੇਗੀ।

ਵਿੱਕੀ ਮਿੱਡੂਖੇੜਾ ਕਤਲ ਕੇਸ: ਹਾਈ ਕੋਰਟ ਤੋਂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਕੋਈ ਰਾਹਤ

ਜ਼ਿਕਰਯੋਗ ਹੈ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮੈਨੇਜਰ ਰਹੇ ਸ਼ਗੁਨਪ੍ਰੀਤ ਨੇ ਆਪਣੀ ਚੁੱਪੀ ਤੋੜਦੇ ਹੋਏ ਜਾਂਚ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਸੀ, ਬਸ਼ਰਤੇ ਪੰਜਾਬ ਪੁਲਿਸ ਉਸ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਸ਼ਗਨ ਪ੍ਰੀਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਤੋਂ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ। ਇਸ ਸਬੰਧੀ ਸ਼ਗਨਪ੍ਰੀਤ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਸੁਰੱਖਿਆ ਦੀ ਮੰਗ ਕੀਤੀ ਸੀ।

ਵਿੱਕੀ ਮਿੱਡੂਖੇੜਾ ਕਤਲ ਕੇਸ: ਹਾਈ ਕੋਰਟ ਤੋਂ ਮੂਸੇਵਾਲਾ ਦੇ ਮੈਨੇਜਰ ਸ਼ਗਨਪ੍ਰੀਤ ਨੂੰ ਨਹੀਂ ਮਿਲੀ ਕੋਈ ਰਾਹਤ

ਇਸ ਨਾਲ ਹੀ ਮੂਸੇਵਾਲਾ ਦੇ ਮੈਨੇਜਰ ਨੇ ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਅਗਾਊਂ ਜ਼ਮਾਨਤ ਦੇਣ ਦੀ ਅਪੀਲ ਕੀਤੀ ਸੀ। ਆਸਟਰੇਲੀਆ ਵਿੱਚ ਬੈਠੀ ਸ਼ਗਨਪ੍ਰੀਤ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਜਦੋਂ ਉਹ ਭਾਰਤ ਆਵੇ ਤਾਂ ਮੁਹਾਲੀ ਪਹੁੰਚਣ 'ਤੇ ਉਸ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿੱਕੀ ਮਿੱਡੂਖੇੜਾ ਕਤਲ ਮਾਮਲੇ ਵਿੱਚ ਮੁਹਾਲੀ ਪੁਲਿਸ ਜਾਂਚ ਵਿੱਚ ਸ਼ਾਮਲ ਹੋਣ ਲਈ ਜਿਥੇ ਵੀ ਸੱਦੇਗੀ, ਉਹ ਉੱਥੇ ਪੁੱਜਣਗੇ।

-PTC News

ਇਹ ਵੀ ਪੜ੍ਹੋ : ਤਾਸ਼ ਖੇਡਦੇ ਸਮੇਂ ਹੋਇਆ ਝਗੜਾ, ਇੱਟਾਂ ਮਾਰ ਕੇ ਨੌਜਵਾਨ ਨੂੰ ਉਤਾਰਿਆ ਮੌਤ ਦੇ ਘਾਟ

Top News view more...

Latest News view more...

PTC NETWORK