ਕੇਂਦਰ ਨਾਲ ਸਾਰੀਆਂ ਮੰਗਾਂ 'ਤੇ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਤੋਂ ਪੰਜਾਬ ਵੱਲ ਨੂੰ ਪਾਏ ਚਾਲੇ
ਨਵੀਂ ਦਿੱਲੀ : ਕਿਸਾਨਾਂ ਦੀਆਂ ਸਾਰੀਆਂ ਮੰਗਾਂ 'ਤੇ ਕੇਂਦਰ ਸਰਕਾਰ ਦੀ ਸਹਿਮਤੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਮੁਲਤਵੀ ਕਰ ਦਿੱਤਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੋਂ ਬਾਅਦ ਕਿਸਾਨਾਂ ਵੱਲੋਂ ਦਿੱਲੀ ਤੋਂ ਪੰਜਾਬ ਤੱਕ ਫਤਿਹ ਮਾਰਚ ਕੀਤਾ ਜਾ ਰਿਹਾ ਹੈ ਅਤੇ ਕਿਸਾਨ ਆਪਣੇ - ਆਪਣੇ ਘਰਾਂ ਨੂੰ ਪਰਤ ਰਹੇ ਹਨ।
[caption id="attachment_557391" align="aligncenter" width="300"] ਕੇਂਦਰ ਨਾਲ ਸਾਰੀਆਂ ਮੰਗਾਂ 'ਤੇ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਤੋਂ ਪੰਜਾਬ ਵੱਲ ਨੂੰ ਪਾਏ ਚਾਲੇ[/caption]
ਕਿਸਾਨਾਂ ਨੇ 3 ਖੇਤੀ ਕਾਨੂੰਨਾਂ ਅਤੇ ਹੋਰ ਸੰਬੰਧਿਤ ਮੁੱਦਿਆਂ ਦੇ ਖ਼ਿਲਾਫ਼ ਆਪਣੇ ਸਾਲ ਭਰ ਦੇ ਵਿਰੋਧ ਪ੍ਰਦਰਸ਼ਨ ਨੂੰ ਮੁਅੱਤਲ ਕਰਨ ਦਾ ਐਲਾਨ ਕਰਨ ਤੋਂ ਬਾਅਦ ਸਿੰਘੂ ਸਰਹੱਦੀ ਖੇਤਰ ਨੂੰ ਖਾਲੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਘਰ ਪਰਤਣ ਦੀ ਤਿਆਰੀ ਕਰ ਲਈ ਹੈ। ਸਿੰਘੂ ਬਾਰਡਰ ਤੋਂ ਕਿਸਾਨ ਅੰਬਾਲਾ ਤੱਕ ਜਾਣਗੇ ਅਤੇ ਫਿਰ ਆਪੋ-ਆਪਣੇ ਜ਼ਿਲ੍ਹਿਆਂ ਲਈ ਚਲੇ ਜਾਣਗੇ
[caption id="attachment_557392" align="aligncenter" width="300"]
ਕੇਂਦਰ ਨਾਲ ਸਾਰੀਆਂ ਮੰਗਾਂ 'ਤੇ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਤੋਂ ਪੰਜਾਬ ਵੱਲ ਨੂੰ ਪਾਏ ਚਾਲੇ[/caption]
ਟਿੱਕਰੀ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨ ਪਟਿਆਲ ਦੇ ਰਸਤੇ ਪੰਜਾਬ ਪਹੁੰਚਣਗੇ। ਕੁੱਲ ਮਿਲਾ ਕੇ ਸਾਰੇ ਕਿਸਾਨਾਂ ਦੇ ਭਲਕੇ ਯਾਨੀ 12 ਦਸੰਬਰ ਤੱਕ ਆਪੋ-ਆਪਣੇ ਘਰਾਂ ਤੱਕ ਪਹੁੰਚਣ ਦਾ ਪ੍ਰੋਗਰਾਮ ਹੈ। 13 ਦਸੰਬਰ ਨੂੰ ਪੰਜਾਬ ਦੀਆਂ 32 ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣਗੇ। ਇਸ ਦੇ ਨਾਲ ਹੀ 15 ਦਸੰਬਰ ਨੂੰ ਪੰਜਾਬ ਦੇ ਟੋਲ ਪਲਾਜ਼ਾ 'ਤੇ ਲੱਗੇ ਧਰਨੇ ਸਮਾਪਤ ਕੀਤੇ ਜਾਣਗੇ।
[caption id="attachment_557389" align="aligncenter" width="300"]
ਕੇਂਦਰ ਨਾਲ ਸਾਰੀਆਂ ਮੰਗਾਂ 'ਤੇ ਸਹਿਮਤੀ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਤੋਂ ਪੰਜਾਬ ਵੱਲ ਨੂੰ ਪਾਏ ਚਾਲੇ[/caption]
ਕਿਸਾਨ ਆਗੂ ਬਲਵੀਰ ਰਾਜੇਵਾਲ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਝੁਕਾ ਕੇ ਵਾਪਸ ਜਾ ਰਹੇ ਹਾਂ। ਉਨ੍ਹਾਂ ਦੱਸਿਆ ਕਿ 15 ਜਨਵਰੀ ਨੂੰ ਕਿਸਾਨ ਮੋਰਚੇ ਦੀ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਵਿੱਚ ਅਗਲੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੇ ਅੰਦੋਲਨ ਖਤਮ ਨਹੀਂ ਕੀਤਾ, ਸਗੋਂ ਮੁਲਤਵੀ ਕਰ ਦਿੱਤਾ ਹੈ ਅਤੇ ਹਰ ਮਹੀਨੇ ਐਸ.ਕੇ.ਐਮ ਦੀ ਮੀਟਿੰਗ ਹੋਵੇਗੀ। ਜੇਕਰ ਸਰਕਾਰ ਖੱਬੇ ਜਾਂ ਸੱਜੇ ਹੁੰਦੀ ਹੈ ਤਾਂ ਮੁੜ ਅੰਦੋਲਨ ਕਰਨ ਦਾ ਫੈਸਲਾ ਲਿਆ ਜਾ ਸਕਦਾ ਹੈ।
-PTCNews