ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ
ਚੰਡੀਗੜ੍ਹ, 28 ਅਕਤੂਬਰ: ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 31 ਅਕਤੂਬਰ ਤੋਂ 6 ਨਵੰਬਰ ਤੱਕ ਰਾਜ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਹਫਤੇ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਸਾਰੀਆਂ ਰੇਂਜਾਂ ਅਤੇ ਯੂਨਿਟਾਂ ਇਸ ਸਾਲ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਐਲਾਨੇ ਗਏ ‘ਭ੍ਰਿਸ਼ਟਾਚਾਰ ਮੁਕਤ ਭਾਰਤ - ਵਿਕਸਤ ਭਾਰਤ’ ਦੇ ਸੰਦੇਸ਼ ਨੂੰ ਫੈਲਾਉਣ ਲਈ ਸੂਬੇ ਭਰ ਵਿੱਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ। ਇਹ ਵੀ ਪੜ੍ਹੋ: Surjeet Hockey Tournament: ਇੰਡੀਅਨ ਨੇਵੀ ਨੇ ਪੈਨਲਟੀ ਸ਼ੂਟਆਊਟ 'ਚ ਆਰਮੀ ਗ੍ਰੀਨ ਨੂੰ 7-5 ਨਾਲ ਹਰਾਇਆ ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਫੀਲਡ ਅਫਸਰਾਂ ਨੂੰ ਪਹਿਲਾਂ ਹੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਵਿੱਦਿਅਕ ਸੰਸਥਾਵਾਂ, ਸੁਸਾਇਟੀਆਂ ਆਦਿ ਵਿੱਚ ਬੈਨਰ, ਪੋਸਟਰ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਜਾਗਰੂਕਤਾ ਪੈਦਾ ਕਰਨ ਲਈ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਬਿਊਰੋ ਵੱਲੋਂ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਅਤੇ ਬਾਰੇ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਜਵਾਬਦੇਹ ਬਣਾਇਆ ਜਾ ਸਕੇ। -PTC News