ਵਿਜੀਲੈਂਸ ਨੇ ਦਬੋਚਿਆ ਭ੍ਰਿਸ਼ਟ ਆਈ.ਏ.ਐਸ ਅਧਿਕਾਰੀ, 7 ਕਰੋੜ ਦੇ ਪ੍ਰਾਜੈਕਟ 'ਚੋਂ ਮੰਗਦਾ ਸੀ 7 ਲੱਖ ਰਿਸ਼ਵਤ
ਚੰਡੀਗੜ੍ਹ, 21 ਜੂਨ: ਸਾਲ 2008 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀ ਸੰਜੇ ਪੋਪਲੀ ਨੂੰ ਪੰਜਾਬ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੋਪਲੀ ਦੇ ਨਾਲ ਸੀਵਰੇਜ ਬੋਰਡ ਦੇ ਇੱਕ ਅਧਿਕਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਪੜ੍ਹੋ: ਜੇਲ 'ਚ ਬੰਦ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਖਰਾਬ, LNJP 'ਚ ਭਰਤੀ ਸੰਜੇ ਪੋਪਲੀ ਨੇ ਸੀਵਰੇਜ ਬੋਰਡ ਵਿੱਚ ਰਹਿੰਦੇ ਹੋਏ 7 ਕਰੋੜ ਦੇ ਸੀਵਰੇਜ ਪ੍ਰੋਜੈਕਟ ਵਿੱਚ 7 ਲੱਖ ਦੀ ਰਿਸ਼ਵਤ ਮੰਗੀ ਸੀ। ਇਹ ਪ੍ਰੋਜੈਕਟ ਨਵਾਂਸ਼ਹਿਰ ਦਾ ਸੀ ਅਤੇ ਸੌਦਾ ਕਾਂਗਰਸ ਸਰਕਾਰ ਵੇਲੇ ਹੋਇਆ ਸੀ, ਜਿਸ ਸਬੰਧੀ ਸ਼ਿਕਾਇਤ ਕਰਨਾਲ ਦੇ ਸਰਕਾਰੀ ਠੇਕੇਦਾਰ ਸੰਜੇ ਕੁਮਾਰ ਵੱਲੋਂ ਕੀਤੀ ਗਈ। ਉਸਨੇ ਦੱਸਿਆ ਗਿਆ ਕਿ ਸੰਜੇ ਪੋਪਲੀ ਪਿਛਲੀ ਕਾਂਗਰਸ ਸਰਕਾਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦਾ ਸੀ.ਈ.ਓ ਸੀ, ਇਸ ਦੌਰਾਨ ਨਵਾਂਸ਼ਹਿਰ ਵਿੱਚ 7 ਕਰੋੜ ਦਾ ਪ੍ਰਾਜੈਕਟ ਬਣਾਇਆ ਗਿਆ। ਜਿਸ ਵਿੱਚ ਪੋਪਲੀ ਨੇ 7 ਲੱਖ ਦੀ ਰਿਸ਼ਵਤ ਮੰਗੀ ਜੋ ਕਿ ਮਿਥੇ ਪ੍ਰੋਜੈਕਟ ਦਾ 1% ਸੀ। ਠੇਕੇਦਾਰ ਮੁਤਾਬਕ ਪਹਿਲੀ ਕਿਸ਼ਤ ਦੇ 3.50 ਲੱਖ ਰੁਪਏ ਵਿਭਾਗ ਦੇ ਆਪਣੇ ਸੁਪਰਡੈਂਟ ਇੰਜਨੀਅਰ (ਐਸ.ਈ.) ਸੰਜੀਵ ਵਤਸ ਰਾਹੀਂ ਚੰਡੀਗੜ੍ਹ ਵਿੱਚ ਦਿੱਤੇ ਗਏ ਸਨ। ਹਾਲਾਂਕਿ ਜਦੋਂ ਦੂਜੀ ਕਿਸ਼ਤ ਵੇਲੇ ਉਸਨੇ ਰਿਕਾਰਡਿੰਗ ਕਰ ਲਈ ਅਤੇ ਸਰਕਾਰ ਤਾਈਂ ਪਹੁੰਚਾਉਣੀ ਕੀਤੀ। ਜਿਸ ਤੋਂ ਬਾਅਦ ਸੋਮਵਾਰ ਦੇਰ ਰਾਤ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ 20 ਸਥਿਤ ਉਸਦੇ ਘਰੋਂ ਗ੍ਰਿਫਤਾਰ ਕਰ ਲਿਆ ਗਿਆ। ਪੋਪਲੀ ਇਸ ਸਮੇਂ ਪੈਨਸ਼ਨ ਡਾਇਰੈਕਟਰ ਦੀ ਪੋਸਟ 'ਤੇ ਸੇਵਾ ਨਿਭਾ ਰਿਹਾ ਸੀ, ਦੋਵਾਂ ਸੰਜਯ ਅਤੇ ਸੰਜੀਵ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਵਿਜੀਲੈਂਸ ਵਿਭਾਗ ਅਨੁਸਾਰ ਮੁੱਖ ਮੰਤਰੀ ਪੰਜਾਬ ਦੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਇਹ ਕਾਲ ਰਿਕਾਰਡਿੰਗ ਭੇਜੀ ਗਈ ਸੀ। ਇਹ ਵੀ ਪੜ੍ਹੋ: ਰਾਕੇਸ਼ ਟਿਕੈਤ ਦਾ ਵੱਡਾ ਬਿਆਨ, 'ਅਗਨੀਪਥ' ਸਕੀਮ ਦੇ ਵਿਰੋਧ 'ਚ 24 ਜੂਨ ਨੂੰ ਕੀਤਾ ਜਾਵੇਗਾ ਦੇਸ਼ ਵਿਆਪੀ ਪ੍ਰਦਰਸ਼ਨ ਮਾਮਲੇ ਦੀ ਤਫਤੀਸ਼ ਮਗਰੋਂ ਵਿਜੀਲੈਂਸ ਵਿਭਾਗ ਦੇ ਸਪੈਸ਼ਲ ਟੀਮ ਨੇ ਪੋਪਲੀ ਨੂੰ ਚੰਡੀਗੜ੍ਹ ਦੇ ਸੈਕਟਰ 20 ਸਥਿਤ ਘਰ ਤੋਂ ਗ੍ਰਿਫਤਾਰ ਕਰ ਲਿਆ ਤੇ ਉਸਦੇ ਸਾਥੀ ਮੁਲਜ਼ਮ ਸੰਜੀਵ ਵਤਸ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਗਿਆ। -PTC News