Wed, Nov 13, 2024
Whatsapp

ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਾਧੂ ਸਿੰਘ ਧਰਮਸੋਤ 'ਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਲਾਏ ਦੋਸ਼

Reported by:  PTC News Desk  Edited by:  Ravinder Singh -- July 06th 2022 01:03 PM
ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਾਧੂ ਸਿੰਘ ਧਰਮਸੋਤ 'ਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਲਾਏ ਦੋਸ਼

ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਾਧੂ ਸਿੰਘ ਧਰਮਸੋਤ 'ਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਲਾਏ ਦੋਸ਼

ਚੰਡੀਗੜ੍ਹ : ਭ੍ਰਿਸ਼ਟਾਚਾਰਾਂ ਦੇ ਦੋਸ਼ਾਂ ਵਿੱਚ ਘਿਰੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਹੁਣ ਚੋਣ ਕਮਿਸ਼ਨ ਨੂੰ ਇਕ ਚਿੱਠੀ ਲਿਖੀ ਹੈ। ਵਿਜੀਲੈਂਸ ਨੇ ਸਾਧੂ ਸਿੰਘ ਧਰਮਸੋਤ ਉਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਇਲਜ਼ਾਮ ਲਗਾਏ ਹਨ। ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵੱਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਾਧੂ ਸਿੰਘ ਧਰਮਸੋਤ 'ਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਲਾਏ ਦੋਸ਼ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਸਾਧੂ ਸਿੰਘ ਧਰਮਸੋਤ ਉਤੇ ਹੋਰ ਮਾਮਲਾ ਦਰਜ ਹੋਣ ਦੀ ਤਲਵਾਰ ਵੀ ਲਟਕ ਰਹੀ ਹੈ। ਵਿਜੀਲੈਂਸ ਪੜਤਾਲ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ਉਤੇ ਵਿਜੀਲੈਂਸ ਬਿਊਰੋ ਵੱਲੋਂ ਚੋਣ ਕਮਿਸ਼ਨ ਨੂੰ ਭੇਜੀ ਗਈ ਚਿੱਠੀ ਕਾਰਨ ਲਟਕ ਰਹੀ ਹੈ। ਚੋਣ ਕਮਿਸ਼ਨ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚੋਣ ਕਮਿਸ਼ਨ ਨੂੰ ਚਿੱਠੀ ਲਿਖੀ ਗਈ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਸਾਧੂ ਸਿੰਘ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ਉਤੇ ਧਰਮਸੋਤ ਨੇ ਚੰਡੀਗੜ੍ਹ ਦੇ ਨਾਲ ਮੋਹਾਲੀ ਦੇ ਸੈਕਟਰ-80 ਵਿੱਚ ਪਲਾਟ ਨੰਬਰ-27 ਖ਼ਰੀਦਿਆ ਸੀ। ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਾਧੂ ਸਿੰਘ ਧਰਮਸੋਤ 'ਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਲਾਏ ਦੋਸ਼ਇਹ ਰਿਹਾਇਸ਼ੀ ਪਲਾਟ 500 ਵਰਗ ਗਜ਼ ਦਾ ਸੀ ਜੋ ਮਈ 2021 ਵਿੱਚ ਖ਼ਰੀਦਿਆ ਗਿਆ ਸੀ ਅਤੇ ਗਮਾਡਾ ਦੇ ਰਿਕਾਰਡ ਅਨੁਸਾਰ ਇਹ ਪਲਾਟ 9 ਜੂਨ 2021 ਨੂੰ ਸਾਧੂ ਸਿੰਘ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ਤਬਦੀਲ ਕਰ ਦਿੱਤਾ ਗਿਆ ਸੀ। ਸ਼ੀਲਾ ਦੇਵੀ ਨੇ 2 ਮਾਰਚ 2022 ਨੂੰ ਇਕ ਅਰਜ਼ੀ ਰਾਹੀਂ ਰਾਜ ਕੁਮਾਰ ਤੇ ਕਸ਼ਮੀਰ ਸਿੰਘ ਦੇ ਨਾਂ ਉਤੇ ਗਮਾਡਾ ਤੋਂ ਉਕਤ 500 ਵਰਗ ਗਜ ਦਾ ਪਲਾਟ ਟਰਾਂਸਫਰ ਕਰਨ ਦੀ ਮੰਗ ਕੀਤੀ ਸੀ। ਵਿਜੀਲੈਂਸ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ, ਸਾਧੂ ਸਿੰਘ ਧਰਮਸੋਤ 'ਤੇ ਤੱਥ ਤੇ ਜਾਣਕਾਰੀ ਲੁਕਾਉਣ ਦੇ ਲਾਏ ਦੋਸ਼ਚਿੱਠੀ ਵਿੱਚ ਕਿਹਾ ਕਿ ਸਾਧੂ ਸਿੰਘ ਧਰਮਸੋਤ ਵੱਲੋਂ 31 ਜਨਵਰੀ 2022 ਨੂੰ ਨਾਭਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਸੀ ਅਤੇ ਉਕਤ ਨਾਮਜ਼ਦਗੀ ਪੱਤਰ ਨਾਲ ਨੱਥੀ ਕੀਤੇ ਹਲਫ਼ਨਾਮੇ ਵਿੱਚ ਦਿੱਤੀ ਜਾਣਕਾਰੀ ਵਿਚ ਉਨ੍ਹਾਂ ਕੋਲ ਆਪਣੀ ਜਾਇਦਾਦ ਦੱਸੀ ਗਈ ਹੈ। ਉਕਤ 500 ਵਰਗ ਗਜ਼ ਦੇ ਪਲਾਟ ਦੀ ਜਾਣਕਾਰੀ ਸਾਂਝੀੀ ਕਰਦੇ ਹੋਏ ਇਸ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਗਿਆ ਜੋ ਕਿ ਲੋਕ ਪ੍ਰਤੀਨਿਧਤਾ ਐਕਟ ਤਹਿਤ ਅਪਰਾਧ ਹੈ। ਵਿਜੀਲੈਂਸ ਬਿਊਰੋ ਵੱਲੋਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਕਿ ਮੁਲਜ਼ਮਾਂ ਖ਼ਿਲਾਫ਼ ਜਨ ਪ੍ਰਤੀਨਿਧ ਐਕਟ ਤਹਿਤ ਕਾਰਵਾਈ ਕੀਤੀ ਜਾਵੇ। ਇਹ ਵੀ ਪੜ੍ਹੋ : ਭਾਜਪਾ ਆਗੂ ਤਜਿੰਦਰ ਬੱਗਾ ਦੀ ਗ੍ਰਿਫ਼ਤਾਰੀ 'ਤੇ ਰੋਕ ਜਾਰੀ


Top News view more...

Latest News view more...

PTC NETWORK