ਕਰੱਪਸ਼ਨ ਮੁਕਤ ਹੋਣਗੇ ਪੰਜਾਬ ਦੇ ਪਿੰਡ, ਪੰਚਾਇਤੀ ਰਾਜ ਮੰਤਰੀ ਪੂਰੇ ਐਕਸ਼ਨ 'ਚ
ਅਜਨਾਲਾ, 23 ਮਾਰਚ 2022: ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਹਲਕੇ 'ਚ ਪਹੁੰਚੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਹਲਕੇ ਦੇ ਲੋਕਾਂ ਅਤੇ ਵਰਕਰਾਂ ਵੱਲੋਂ ਭਾਰੀ ਸਵਾਗਤ ਕੀਤਾ ਗਿਆ। ਜਿੱਥੇ ਕੁਲਦੀਪ ਸਿੰਘ ਧਾਲੀਵਾਲ ਨੂੰ ਸਨਮਾਨਿਤ ਕੀਤਾ ਗਿਆ ਉਥੇ ਹੀ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਹ ਵੀ ਪੜ੍ਹੋ: ਸਰਕਾਰੀ ਬੱਸਾਂ 'ਚ ਮਹਿਲਾਵਾਂ ਦੇ ਮੁਫ਼ਤ ਸਫ਼ਰ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਜਾਣੋ ਕੀ ਹੈ ਫੈਸਲਾ ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸਭ ਤੋਂ ਪਹਿਲਾਂ ਪੇਂਡੂ ਖੇਤਰ ਦੇ ਵਿਕਾਸ 'ਤੇ ਕੰਮ ਕੀਤਾ ਜਾਵੇਗਾ ਅਤੇ ਪੰਜਾਬ ਦੇ ਪਿੰਡਾਂ ਨੂੰ ਖੁਸ਼ਹਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਪਿੰਡਾਂ ਨੂੰ ਖੁਸ਼ਹਾਲ ਦੇਖਣਾ ਹੈ ਤਾਂ ਸਭ ਤੋਂ ਪਹਿਲਾਂ ਪੰਜਾਬ ਦੇ ਪਿੰਡਾਂ ਦੀ ਤਰੱਕੀ ਜ਼ਰੂਰੀ ਹੈ ਅਤੇ ਉਸ ਤੇ ਕੰਮ ਕੀਆ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਪਿਛਲੇ ਸਮੇਂ ਦੌਰਾਨ ਘਪਲੇਬਾਜ਼ੀ ਹੋਈ ਹੈ ਉਨ੍ਹਾਂ ਪਿੰਡਾਂ ਦੀ ਜਾਂਚ ਕਰਵਾਈ ਜਾਵੇਗੀ ਉੱਥੇ ਹੀ ਲੋੜ ਪੈਣ ਤੇ ਏਜੰਸੀਆਂ ਕੋਲੋਂ ਵੀ ਜਾਂਚ ਕਰਵਾਈ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਉਹ ਕਰੱਪਸ਼ਨ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਨਗੇ ਉੱਥੇ ਹੀ ਉਨ੍ਹਾਂ ਕਿਹਾ ਕਿ 'ਆਪ' ਦੇ ਕੌਮੀ ਕਨਵੀਨਰ ਕੇਜਰੀਵਾਲ ਵੱਲੋਂ ਵੀ ਕਿਹਾ ਗਿਆ ਹੈ ਜੇਕਰ ਕਿਸੇ ਦੇ ਮਹਿਕਮੇ ਵਿੱਚ ਵੀ ਕਰੱਪਸ਼ਨ ਸਾਹਮਣੇ ਆਈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਜੇਕਰ ਕੋਈ ਵੀ ਵੱਡਾ ਅਧਿਕਾਰੀ ਕੁਰੱਪਸ਼ਨ ਕਰਦਾ ਪਾਇਆ ਗਿਆ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗੰਦੇ ਪਾਣੀ ਦੀ ਨਿਕਾਸੀ ਅਤੇ ਪੀਣ ਵਾਲੇ ਪਾਣੀ ਨੂੰ ਲੈ ਕੇ ਧਾਰੀਵਾਲ ਨੇ ਕਿਹਾ ਕਿ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਹ ਨੂਰਮਹਿਲ ਜਾਣਗੇ ਇੱਥੇ ਇਕ ਪਿੰਡ ਵਿਚ ਗੰਦੇ ਪਾਣੀ ਨੂੰ ਸਾਫ ਕਰਨ ਵਾਲਾ ਟਰੀਟਮੈਂਟ ਪਲਾਂਟ ਲੱਗਿਆ ਹੋਇਆ ਹੈ ਜਿਸ ਨੂੰ ਇੰਗਲੈਂਡ ਵੱਲੋਂ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸਨੂੰ ਹੁਣ ਅਜਨਾਲਾ ਦੇ ਪਿੰਡ ਪੱਕਾ ਡੱਲਾ ਵਿਖੇ ਲਿਆਂਦਾ ਜਾਵੇਗਾ ਤਾਂ ਜੋ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਸਕੇ। ਇਹ ਵੀ ਪੜ੍ਹੋ: ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਖਿਲਾਫ਼ ਜਾਰੀ ਕੀਤੇ ਵਟਸਐਪ ਨੰਬਰ 'ਤੇ ਆਈ ਪਹਿਲੀ ਸ਼ਿਕਾਇਤ ਅਜਨਾਲਾ ਦੀਆਂ ਸੜਕਾਂ ਨੂੰ ਲੈ ਕੇ ਧਾਲੀਵਾਲ ਨੇ ਕਿਹਾ ਕਿ ਅਜਨਾਲਾ ਦੀਆਂ ਖਸਤਾਹਾਲ ਸੜਕਾਂ ਜਲਦ ਬਣਵਾਈਆਂ ਜਾਣਗੀਆਂ। ਧਾਲੀਵਾਲ ਨੇ ਕਿਹਾ ਕਿ ਸੋਮਵਾਰ ਨੂੰ ਪੰਜਾਬ ਰੂਰਲ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਰੱਖੀ ਗਈ ਹੈ ਡਿਸਪੈਂਸਰੀਆ ਨੂੰ ਬਿਹਤਰ ਬਣਾਉਣ ਲਈ ਵਧੀਆ ਕੰਮ ਕੀਤਾ ਜਾਵੇਗਾ। ਜਿਹੜੇ ਡਾਕਟਰ ਡਿਸਪੈਂਸਰੀਆਂ ਅੰਦਰ ਡਿਊਟੀ ਨਹੀਂ ਆਉਂਦੇ ਉਨ੍ਹਾਂ ਨੂੰ ਧਾਰੀਵਾਲ ਨੇ ਮੈਸੇਜ ਦਿੰਦੇ ਹੋਏ ਕਿਹਾ ਕਿ ਜਾਂ ਤਾਂ ਡਿਊਟੀ ਜਾਣ ਫਿਰ ਘਰ ਚਲੇ ਜਾਓ। - ਰਿਪੋਰਟਰ ਪੰਕਜ ਮਾਲਹੀ ਦੇ ਸਹਿਯੋਗ ਨਾਲ -PTC News