Thu, Nov 14, 2024
Whatsapp

ਦਿੱਲੀ 'ਚ ਹਨੂੰਮਾਨ ਜੈਅੰਤੀ ਸ਼ੋਭਾ ਯਾਤਰਾ ਦੌਰਾਨ ਹਿੰਸਾ, ਵਾਹਨ ਕੀਤੇ ਅੱਗ ਹਵਾਲੇ View in English

Reported by:  PTC News Desk  Edited by:  Ravinder Singh -- April 17th 2022 08:23 AM -- Updated: April 17th 2022 12:49 PM
ਦਿੱਲੀ 'ਚ ਹਨੂੰਮਾਨ ਜੈਅੰਤੀ ਸ਼ੋਭਾ ਯਾਤਰਾ ਦੌਰਾਨ ਹਿੰਸਾ, ਵਾਹਨ ਕੀਤੇ ਅੱਗ ਹਵਾਲੇ

ਦਿੱਲੀ 'ਚ ਹਨੂੰਮਾਨ ਜੈਅੰਤੀ ਸ਼ੋਭਾ ਯਾਤਰਾ ਦੌਰਾਨ ਹਿੰਸਾ, ਵਾਹਨ ਕੀਤੇ ਅੱਗ ਹਵਾਲੇ

ਨਵੀਂ ਦਿੱਲੀ : ਉੱਤਰ ਪੱਛਮੀ ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ਵਿੱਚ ਅੱਜ ਹਨੂੰਮਾਨ ਜੈਅੰਤੀ ਮੌਕੇ ਸਜਾਈ ਗਈ ਸ਼ੋਭਾ ਯਾਤਰਾ 'ਤੇ ਪਥਰਾਓ ਪਿੱਛੋਂ ਹਿੰਸਾ ਭੜਕ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਛੇ ਵਜੇ ਦੇ ਕਰੀਬ ਵਾਪਰੀ ਹੈ। ਇਸ ਘਟਨਾ ਵਿੱਚ 5-6 ਪੁਲਿਸ ਮੁਲਾਜ਼ਮ ਤੇ ਕਈ ਆਮ ਲੋਕ ਜ਼ਖ਼ਮੀ ਹੋਏ ਹਨ। ਉਨ੍ਹਾਂ ਕਿਹਾ ਕਿ ਭੀੜ ਨੇ ਕੁਝ ਵਾਹਨਾਂ ਨੂੰ ਅੱਗ ਵੀ ਲਾ ਦਿੱਤੀ ਹੈ। ਦਿੱਲੀ 'ਚ ਹਨੂੰਮਾਨ ਜੈਅੰਤੀ ਸ਼ੋਭਾ ਯਾਤਰਾ ਦੌਰਾਨ ਹਿੰਸਾ, ਵਾਹਨ ਕੀਤੇ ਅੱਗ ਹਵਾਲੇਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਇੱਕ ਰਵਾਇਤੀ ਸ਼ੋਭਾ ਯਾਤਰਾ ਸੀ ਅਤੇ ਸੁਰੱਖਿਆ ਵਿੱਚ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਸਨ ਪਰ ਜਿਵੇਂ ਹੀ ਇਹ ਜਲੂਸ ਕੁਸ਼ਲ ਸਿਨੇਮਾ ਹਾਲ ਦੇ ਨੇੜੇ ਪਹੁੰਚਿਆ ਤਾਂ ਦੋਨਾਂ ਭਾਈਚਾਰਿਆਂ ਵਿੱਚ ਝੜਪ ਹੋ ਗਈ। ਮੌਕੇ ਉਤੇ ਮੌਜੂਦ ਪੁਲਿਸ ਕਰਮਚਾਰੀ ਹਿੰਸਾ ਨੂੰ ਰੋਕਣ ਦੀ ਕੋਸ਼ਿਸ਼ ਕਰਦੇ ਹੋਏ ਜ਼ਖਮੀ ਹੋ ਗਏ। ਜਲੂਸ ਵਿੱਚ ਪੈਦਲ ਜਾ ਰਹੇ ਲੋਕਾਂ 'ਤੇ ਪਥਰਾਅ ਅਤੇ ਅੱਗਜ਼ਨੀ ਦੀਆਂ ਖਬਰਾਂ ਹਨ। ਸਾਡੇ ਸਾਰੇ ਉੱਚ ਅਧਿਕਾਰੀ ਮੌਕੇ ਉਤੇ ਮੌਜੂਦ ਹਨ। ਸਥਿਤੀ ਕਾਬੂ ਹੇਠ ਹੈ ਅਤੇ ਵਾਧੂ ਬਲ ਤਾਇਨਾਤ ਕੀਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ) ਦੀਪੇਂਦਰ ਪਾਠਕ ਨਾਲ ਗੱਲ ਕੀਤੀ ਹੈ। ਉਨ੍ਹਾਂ ਹਿੰਸਾ ਦੇ ਮੱਦੇਨਜ਼ਰ ਸਖ਼ਤ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ, 'ਦੋ ਭਾਈਚਾਰਿਆਂ ਵਿਚਾਲੇ ਝੜਪ ਹੋ ਗਈ ਪਰ ਅਸੀਂ ਵੱਡੀ ਗਿਣਤੀ 'ਚ ਪੁਲੀਸ ਤਾਇਨਾਤ ਕੀਤੀ ਹੋਈ ਸੀ ਤੇ ਮੌਕੇ 'ਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਹਾਲਾਤ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।' ਘਟਨਾ ਦੇ ਸਬੰਧ 'ਚ ਵਿਸਥਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੌਮੀ ਰਾਜਧਾਨੀ 'ਚ ਅਮਨ ਕਾਇਮ ਰੱਖਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ, 'ਮੈਂ ਲੋਕਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਅਮਨ ਤੇ ਕਾਨੂੰਨ ਦੀ ਸਥਿਤੀ ਬਣਾ ਕੇ ਰੱਖਣ।' ਇਸੇ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਪੁਲਿਸ ਦੇ ਕਮਿਸ਼ਨਰ ਤੇ ਸਪੈਸ਼ਲ ਕਮਿਸ਼ਨਰ (ਲਾਅ ਐਂਡ ਆਰਡਰ) ਨਾਲ ਗੱਲ ਕੀਤੀ ਤੇ ਉਨ੍ਹਾਂ ਨੂੰ ਜਹਾਂਗੀਰਪੁਰੀ ਹਿੰਸਾ ਸਬੰਧੀ ਤੁਰੰਤ ਕਾਰਵਾਈ ਕਰਨ ਲਈ ਕਿਹਾ। ਘਟਨਾ ਸਬੰਧੀ ਸਾਹਮਣੇ ਆਈ ਵੀਡੀਓ 'ਚ ਵੱਡੀ ਗਿਣਤੀ 'ਚ ਲੋਕ ਪੱਥਰਾਅ ਕਰਦੇ ਦਿਖਾਈ ਦੇ ਰਹੇ ਹਨ ਜਦਕਿ ਕੁਝ ਲੋਕ ਹੱਥਾਂ 'ਚ ਤਲਵਾਰਾਂ ਫੜ ਕੇ ਲਹਿਰਾਉਂਦੇ ਦਿਖਾਈ ਦੇ ਰਹੇ ਹਨ। ਪਿੱਛੇ ਪੁਲਿਸ ਦੇ ਸਾਇਰਨ ਵਜਦੇ ਵੀ ਸੁਣ ਰਹੇ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਾਲਾਤ ਉਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਇਸ ਘਟਨਾ ਵਿੱਚ ਜ਼ਖ਼ਮੀਆਂ ਨੂੰ ਜਗਜੀਵਨ ਰਾਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਹਾਂਗੀਰਪੁਰੀ ਇਲਾਕੇ ਦੇ ਆਸ-ਪਾਸ ਵਿੱਚ ਵਾਧੂ ਪੁਲੀਸ ਬੰਦੋਬਸਤ ਕੀਤੇ ਗਏ ਹਨ ਤੇ ਗਸ਼ਤ ਵਧਾ ਦਿੱਤੀ ਗਈ ਹੈ। ਸੋਸ਼ਲ ਮੀਡੀਆ ਉਪਰ ਵੀ ਨਜ਼ਰ ਰੱਖੀ ਜਾ ਰਹੀ ਹੈ ਤੇ ਲੋਕਾਂ ਨੂੰ ਅਫ਼ਵਾਹਾਂ ਨਾ ਫੈਲਾਉਣ ਦੀ ਚਿਤਾਵਨੀ ਦਿੱਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵੀ ਹਾਲਾਤ ਉੱਪਰ ਨਜ਼ਰ ਰੱਖੀ ਜਾ ਰਹੀ ਹੈ ਤੇ ਦਿੱਲੀ ਪੁਲੀਸ ਵੱਲੋਂ ਇਲਾਕੇ ਵਿੱਚ ਤਣਾਓ ਰੋਕਣ ਲਈ ਵਾਧੂ ਗਿਣਤੀ ਵਿੱਚ ਤਾਇਨਾਤੀ ਕੀਤੀ ਗਈ ਹੈ। ਇਸੇ ਵਿਚਾਲੇ ਕੇਜਰੀਵਾਲ ਵੱਲੋਂ ਦਿੱਲੀ ਦੇ ਉਪ ਰਾਜਪਾਲ ਨਾਲ ਜਹਾਂਗੀਰਪੁਰੀ ਦੇ ਤਾਜ਼ਾ ਹਾਲਾਤ ਬਾਰੇ ਗੱਲਬਾਤ ਕੀਤੀ ਗਈ। ਉਪ ਰਾਜਪਾਲ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸ਼ਾਂਤੀ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਦਿੱਲੀ 'ਚ ਹਨੂੰਮਾਨ ਜੈਅੰਤੀ ਸ਼ੋਭਾ ਯਾਤਰਾ ਦੌਰਾਨ ਹਿੰਸਾ, ਵਾਹਨ ਕੀਤੇ ਅੱਗ ਹਵਾਲੇਦਿੱਲੀ ਪੁਲਿਸ ਦੇ ਕਮਿਸ਼ਨਰ ਰਾਕੇਸ਼ ਅਸਥਾਨਾ ਨੇ ਦੰਗਾ ਕਰਨ ਵਾਲਿਆਂ ਨੂੰ ਸਖਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਹਾਲਾਤ ਕਾਬੂ ਹੇਠ ਹਨ ਅਤੇ ਜਹਾਂਗੀਰਪੁਰੀ ਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਵਾਧੂ ਪੁਲਿਸ ਫੋਰਸ ਭੇਜੀ ਗਈ ਹੈ। ਉਨ੍ਹਾਂ ਲੋਕਾਂ ਨੂੰ ਸੋਸ਼ਲ ਮੀਡੀਆ ਉਤੇ ਫਰਜ਼ੀ ਖ਼ਬਰਾਂ ਤੇ ਅਫਵਾਹਾਂ ਤੋਂ ਚੌਕਸ ਰਹਿਣ ਲਈ ਕਿਹਾ ਹੈ। ਪੁਲਿਸ ਨੇ ਕਿਹਾ ਕਿ ਇਹ ਰਵਾਇਤੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਸੀ। ਇਹ ਸ਼ੋਭਾ ਯਾਤਰਾ ਕੁਸ਼ਲ ਸਿਨੇਮਾ ਹਾਲ ਨੇੜੇ ਪਹੁੰਚੀ ਤਾਂ ਦੋ ਭਾਈਚਾਰਿਆਂ ਵਿਚਾਲੇ ਝੜਪ ਹੋ ਗਈ। ਦਿੱਲੀ ਦੇ ਜਹਾਂਗੀਰਪੁਰੀ 'ਚ ਦੋ ਫਿਰਕਿਆਂ ਵਿਚਾਲੇ ਹਿੰਸਾ ਤੋਂ ਇਕ ਦਿਨ ਬਾਅਦ ਪੁਲਿਸ ਨੇ ਅੱਜ ਦੱਸਿਆ ਕਿ ਹੁਣ ਤੱਕ 14 ਵਿਅਕਤੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਪੁਲੀਸ ਨੇ ਧਾਰਾ 147, 148, 149, 186, 353, 332, 323, 427, 436, 307, 120 ਬੀ ਆਈਪੀਸੀ ਦੀ ਧਾਰਾ 27 ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਹਿੰਸਾ ਦੌਰਾਨ ਅੱਠ ਪੁਲਿਸ ਮੁਲਾਜ਼ਮਾਂ ਸਮੇਤ 9 ਵਿਅਕਤੀ ਜ਼ਖ਼ਮੀ ਹੋਏ ਹਨ। ਪੁਲਿਸ ਅਧਿਕਾਰੀ ਨੇ ਕਿਹਾ, ‘ਕੁੱਲ ਨੌਂ ਵਿਅਕਤੀ (8 ਪੁਲਿਸ ਕਰਮਚਾਰੀ ਅਤੇ 1 ਨਾਗਰਿਕ) ਜ਼ਖਮੀ ਹੋਏ ਹਨ। ਸਾਰਿਆਂ ਨੂੰ ਬੀਜੇਆਰਐੱਮ ਹਸਪਤਾਲ ਲਿਜਾਇਆ ਗਿਆ ਹੈ। ਸਬ ਇੰਸਪੈਕਟਰ ਨੂੰ ਗੋਲੀ ਲੱਗੀ ਹੈ। ਉਸ ਦੀ ਹਾਲਤ ਸਥਿਰ ਹੈ।’   ਇਹ ਵੀ ਪੜ੍ਹੋ : ਪਹਿਲੀ ਜੁਲਾਈ ਤੋਂ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

Top News view more...

Latest News view more...

PTC NETWORK