11 Jul, 2023

ਉੱਤਰ ਭਾਰਤ 'ਚ ਮੀਂਹ ਕਾਰਨ ਤਬਾਹੀ, ਉੱਤਰਾਖੰਡ, ਬਿਹਾਰ ਸਮੇਤ ਇਨ੍ਹਾਂ ਸੂਬਿਆਂ 'ਚ ਕਦੋਂ ਹੋਵੇਗੀ ਬਾਰਿਸ਼?

ਭਾਰਤ ਵਿੱਚ ਮਾਨਸੂਨ ਨੇ ਤਬਾਹੀ ਮਚਾਈ ਹੋਈ ਹੈ, ਬਰਸਾਤ ਕਾਰਨ ਸੜਕਾਂ ਛੱਪੜ ਦਾ ਰੂਪ ਧਾਰਨ ਕਰ ਗਈਆਂ ਹਨ ਅਤੇ ਹੁਣ ਤੱਕ ਕਈ ਘਰ, ਵਾਹਨ ਅਤੇ ਲੋਕ ਰੁੜ੍ਹ ਚੁੱਕੇ ਹਨ।


Source: google

ਭਾਰਤੀ ਮੌਸਮ ਵਿਭਾਗ ਅਨੁਸਾਰ 11 ਅਤੇ 12 ਜੁਲਾਈ ਨੂੰ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਲਈ ਆਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


Source: google

11 ਜੁਲਾਈ ਨੂੰ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੱਛਮੀ ਉੱਤਰ ਪ੍ਰਦੇਸ਼, ਬਿਹਾਰ, ਅਸਾਮ, ਮੇਘਾਲਿਆ, ਸਿੱਕਮ ਵਿੱਚ ਮੀਂਹ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।


Source: google

ਇਸ ਤੋਂ ਇਲਾਵਾ ਓਡੀਸ਼ਾ, ਆਂਧਰਾ ਪ੍ਰਦੇਸ਼, ਨਾਗਾਲੈਂਡ, ਮਿਜ਼ੋਰਮ ਅਤੇ ਤ੍ਰਿਪੁਰਾ, ਗੁਜਰਾਤ, ਗੋਆ, ਰਾਜਸਥਾਨ, ਹਰਿਆਣਾ, ਕਰਨਾਟਕ ਅਤੇ ਕੇਰਲ ਵਿੱਚ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।


Source: google

12 ਜੁਲਾਈ ਨੂੰ ਭਾਰਤ ਦੇ ਪੂਰਬੀ ਅਤੇ ਉੱਤਰ ਪੂਰਬੀ ਖੇਤਰਾਂ ਵਿੱਚ ਮੀਂਹ ਦਾ ਕਹਿਰ ਦੇਖਣ ਨੂੰ ਮਿਲੇਗਾ। ਬਿਹਾਰ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।


Source: google

ਪਟਿਆਲਾ 'ਚ ਵੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਦਰਿਆਵਾਂ 'ਚ ਉਛਾਲ ਹੈ। ਬਚਾਅ ਦਲ ਦੇ ਮੈਂਬਰ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉਣ ਦਾ ਕੰਮ ਕਰ ਰਹੇ ਹਨ।


Source: google

ਉੱਤਰਾਖੰਡ ਵਿੱਚ 12 ਜੁਲਾਈ ਨੂੰ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਝਾਰਖੰਡ, ਉੜੀਸਾ, ਮੱਧ ਪ੍ਰਦੇਸ਼, ਤੇਲੰਗਾਨਾ, ਰਾਜਸਥਾਨ, ਗੁਜਰਾਤ, ਗੋਆ, ਕਰਨਾਟਕ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ |


Source: google

ਇਸ ਦੇ ਨਾਲ ਹੀ 13 ਜੁਲਾਈ ਨੂੰ ਉੱਤਰ ਪ੍ਰਦੇਸ਼, ਰਾਜਸਥਾਨ, ਉੱਤਰਾਖੰਡ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਬਿਹਾਰ, ਝਾਰਖੰਡ ਅਤੇ ਉੜੀਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।


Source: google

ਇਸ ਸਮੇਂ ਦਿੱਲੀ, ਪੰਜਾਬ, ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ, ਜੰਮੂ, ਉੱਤਰਾਖੰਡ, ਯੂਪੀ ਦੇ ਕਈ ਇਲਾਕਿਆਂ ਵਿੱਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ।


Source: google

Monsoon Secrets: Boost your immunity with these Ayurvedic herbs