27 Apr, 2023

ਪੰਜ ਤੱਤਾਂ 'ਚ ਵਿਲੀਨ ਹੋਏ ਸਾਬਕਾ ਮੁੱਖ ਮੰਤਰੀ ਪੰਜਾਬ ਸਰਦਾਰ ਪ੍ਰਕਾਸ਼ ਸਿੰਘ ਬਾਦਲ

ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ ਸੀ


Source: SAD FB

ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ 'ਚ ਉਨ੍ਹਾਂ ਦੇ ਆਪਣੇ ਕਿਨੂੰਆਂ ਦੇ ਬਾਗ ਵਿੱਚ ਕੀਤਾ ਗਿਆ


Source: SAD FB

ਫੁੱਲਾਂ ਨਾਲ ਸਜੇ ਟਰੈਕਟਰ-ਟਰਾਲੀ 'ਤੇ ਸਾਬਕਾ ਮੁੱਖ ਮੰਤਰੀ ਦੀ ਅੰਤਿਮ ਯਾਤਰਾ ਕੱਢੀ ਗਈ


Source: SAD FB

ਉਨ੍ਹਾਂ ਦੇ ਅਕਾਲ ਚਲਾਣੇ 'ਤੇ ਸੂਬਾ ਅਤੇ ਕੌਮੀ ਪੱਧਰ ਦੇ ਸਾਰੇ ਮੰਤਰੀਆਂ ਨੇ ਦੁੱਖ ਦਾ ਪ੍ਰਗਟ ਕੀਤਾ


Source: PMO FB

ਉਨ੍ਹਾਂ ਦੇ ਅਕਾਲ ਚਲਾਣੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ 'ਚ ਛੁੱਟੀ ਐਲਾਨੀ ਗਈ ਸੀ


Source: DPRO

ਉਨ੍ਹਾਂ ਦੇ ਅੰਤਿਮ ਸਸਕਾਰ ਲਈ ਕਿੰਨੂ ਦੇ ਬਾਗ ਵਾਲੀ ਜਗ੍ਹਾ ਨੂੰ ਪੱਧਰਾ ਕਰਕੇ ਲਗਭਗ 50 ਫੁੱਟ ਲੰਬਾ ਅਤੇ 30 ਫੁੱਟ ਚੌੜਾ ਮਕਬਰਾ ਤਿਆਰ ਕੀਤਾ ਗਿਆ


Source: SAD FB

ਇਸ ਪਲੇਟਫਾਰਮ ਨੂੰ ਬਾਅਦ ਵਿੱਚ ਯਾਦਗਾਰ 'ਚ ਤਬਦੀਲ ਕਰ ਦਿੱਤਾ ਜਾਵੇਗਾ ਅਤੇ ਇੱਥੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਯਾਦਗਾਰ ਬਣਾਈ ਜਾਵੇਗੀ


Source: SAD FB

95 ਸਾਲਾਂ ਦੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਿਹਾਂਤ ਹੋ ਗਿਆ ਸੀ


Source: SAD FB

ਉਨ੍ਹਾਂ ਨੂੰ ਸਾਹ ਦੀ ਤਕਲੀਫ਼ ਕਾਰਨ ਹਸਪਤਾਲ ਦਾਖ਼ਲ ਕਰਾਇਆ ਗਿਆ ਸੀ


Source: PTC News

ਇਹ ਖਾਸ ਡਰਿੰਕ ਗਰਮੀਆਂ ਲਈ ਸਭ ਤੋਂ ਵਧੀਆ ਹੈ