17 Mar, 2025
Sri Harmandir Sahib 'ਚ ਸੋਨੇ ਦੀ ਧੁਆਈ ਤੇ ਸਾਫ-ਸਫਾਈ ਦੀ ਸੇਵਾ ਦੀਆਂ ਦੇਖੋ ਤਸਵੀਰਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ।
Source: Google
SGPC ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ।
Source: Google
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਸ਼ੁਰੂ ਹੋ ਗਏ ਹਨ।
Source: Google
ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ।
Source: Google
ਸੇਵਕ ਜਥਾ ਦੇ ਸੇਵਾਦਾਰ ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ।
Source: Google
ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ।
Source: Google
ਭਾਈ ਗੁਰਦਿਆਲ ਸਿੰਘ ਨੇ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਵੀ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।
Source: Google
Superfoods That Celebrities Swear By for Weight Loss