ਕਿਸਾਨਾਂ ਲਈ ਖ਼ੁਸ਼ਖ਼ਬਰੀ ! ਪੰਜਾਬ ਵਿਚ ਅਗਲੇ 4-5 ਦਿਨ ਮੌਸਮ ਰਹੇਗਾ ਖੁਸ਼ਕ ,ਮੌਸਮ ਵਿਭਾਗ ਦੀ ਭਵਿੱਖਬਾਣੀ
ਕਿਸਾਨਾਂ ਲਈ ਖ਼ੁਸ਼ਖ਼ਬਰੀ ! ਪੰਜਾਬ ਵਿਚ ਅਗਲੇ 4-5 ਦਿਨ ਮੌਸਮ ਰਹੇਗਾ ਖੁਸ਼ਕ ,ਮੌਸਮ ਵਿਭਾਗ ਦੀ ਭਵਿੱਖਬਾਣੀ:ਚੰਡੀਗੜ੍ਹ : ਮੌਸਮ ਵਿਭਾਗ ਨੇ ਆਉਣ ਵਾਲੇ 4-5 ਦਿਨਾਂ ਵਿਚ ਮੌਸਮ ਖੁਸ਼ਕ ਰਹਿਣ ਦੀ ਭਵਿੱਖਬਾਣੀ ਕੀਤੀ ਹੈ।ਜਾਣਕਾਰੀ ਮੁਤਾਬਕ ਤਾਪਮਾਨ ਵਿਚ 4 ਤੋਂ 6 ਡਿਗਰੀ ਵਾਧਾ ਹੋਵੇਗਾ।ਇਨ੍ਹਾਂ ਦਿਨਾਂ ਵਿੱਚ ਕਿਸਾਨ ਕਣਕ ਦੀ ਫਸਲ ਦੀ ਕਟਾਈ ਕਰ ਸਕਦੇ ਹਨ।
[caption id="attachment_284342" align="aligncenter" width="300"] ਕਿਸਾਨਾਂ ਲਈ ਖ਼ੁਸ਼ਖ਼ਬਰੀ ! ਪੰਜਾਬ ਵਿਚ ਅਗਲੇ 4-5 ਦਿਨ ਮੌਸਮ ਰਹੇਗਾ ਖੁਸ਼ਕ ,ਮੌਸਮ ਵਿਭਾਗ ਦੀ ਭਵਿੱਖਬਾਣੀ[/caption]
ਜੇਕਰ ਆਉਣ ਵਾਲੇ ਦਿਨਾਂ 'ਚ ਪੰਜਾਬ ਅੰਦਰ ਮੌਸਮ ਸਾਫ਼ ਰਹਿੰਦਾ ਹੈ ਤਾਂ ਕਿਸਾਨ ਨੂੰ ਇਸ ਦਾ ਬਹੁਤ ਫ਼ਾਇਦਾ ਹੋਵੇਗਾ ਕਿਉਂਕਿ ਕਣਕ ਦੀ ਕਟਾਈ ਇਸ ਵੇਲੇ ਪੂਰੇ ਜੋਬਨ 'ਤੇ ਹੈ।ਪਿਛਲੇ 2 ਦਿਨਾਂ ਤੋਂ ਅਚਾਨਕ ਪਏ ਬੇਮੌਸਮੀ ਮੀਂਹ ਤੇ ਗੜੇਮਾਰੀ ਨੇ ਕਣਕ ਦੀ ਫ਼ਸਲ ਤਬਾਹ ਕਰਕੇ ਰੱਖ ਦਿੱਤੀ ਸੀ।
[caption id="attachment_284345" align="aligncenter" width="300"]
ਕਿਸਾਨਾਂ ਲਈ ਖ਼ੁਸ਼ਖ਼ਬਰੀ ! ਪੰਜਾਬ ਵਿਚ ਅਗਲੇ 4-5 ਦਿਨ ਮੌਸਮ ਰਹੇਗਾ ਖੁਸ਼ਕ ,ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ[/caption]
ਜਿਸ ਕਰਕੇ ਹੁਣ ਮੌਸਮ ਸਾਫ਼ ਰਹਿਣ ਨਾਲ ਕਣਕ ਦੀ ਕਟਾਈ ਸ਼ੁਰੂ ਹੋ ਜਾਵੇਗੀ ਅਤੇ ਮੰਡੀਆਂ ਵਿੱਚ ਪਈ ਕਿਸਾਨਾਂ ਦੀ ਗਿੱਲੀ ਕਣਕ ਸੁੱਕ ਜਾਵੇਗੀ।ਇਸ ਨਾਲ ਕਿਸਾਨਾਂ ਨੂੰ ਕੁੱਝ ਰਾਹਤ ਮਿਲੇਗੀ।
ਹੋਰ ਖਬਰਾਂ : ਹੁਣ ਦਫ਼ਤਰੀ ਕੰਮਕਾਜ ਲਈ ਨਹੀਂ ਵਰਤਿਆ ਜਾਵੇਗਾ WhatsApp ,ਜਾਣੋਂ ਅਸਲੀ ਵਜ੍ਹਾ
-PTCNews