Weather Forecast: ਅੱਜ ਫਿਰ ਕਈ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ, ਜਾਣੋ ਮੌਸਮ ਦਾ ਹਾਲ
ਨਵੀਂ ਦਿੱਲੀ: ਮੌਸਮ ਇੱਕ ਵਾਰ ਫਿਰ ਕਰਵਟ ਲੈ ਰਿਹਾ ਹੈ। ਦਿੱਲੀ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਕਾਰਨ ਲੋਕਾਂ ਨੂੰ ਇੱਕ ਵਾਰ ਫਿਰ ਠੰਢ ਮਹਿਸੂਸ ਹੋਣ ਲੱਗੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਸਰਗਰਮ ਪੱਛਮੀ ਗੜਬੜੀ ਦੇ ਕਾਰਨ, ਅੱਜ ਉੱਤਰੀ ਅਤੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਥਾਵਾਂ 'ਤੇ ਗੜੇ ਵੀ ਪੈਣ ਦੀ ਸੰਭਾਵਨਾ ਹੈ। ਇਹ ਵੀ ਪੜ੍ਹੋ: Ukraine Russia War: ਯੂਕਰੇਨ 'ਚ ਫਸੇ ਤਰਨਤਾਰਨ ਦੇ ਤਿੰਨ ਮੈਡੀਕਲ ਵਿਦਿਆਰਥੀ, ਮਾਪੇ ਪਰੇਸ਼ਾਨ ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ ਅੱਜ ਵੀ ਉੱਤਰੀ ਭਾਰਤ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਗੜੇ ਪੈਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਪੱਛਮੀ ਗੜਬੜੀ ਦਾ ਸਭ ਤੋਂ ਵੱਧ ਅਸਰ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਦੇਖਿਆ ਜਾ ਸਕਦਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਪਿਛਲੇ ਕਈ ਦਿਨਾਂ ਤੋਂ ਬਰਫਬਾਰੀ ਜਾਰੀ ਹੈ ਅਤੇ ਅਗਲੇ ਕੁਝ ਦਿਨਾਂ ਤੱਕ ਬਰਫਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ। ਜਦਕਿ ਮੈਦਾਨੀ ਇਲਾਕਿਆਂ 'ਚ ਮੀਂਹ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬੰਗਾਲ ਦੀ ਖਾੜੀ ਤੋਂ ਆਉਣ ਵਾਲੀ ਨਮੀ ਵਾਲੀ ਪੂਰਬੀ ਹਵਾ ਕਾਰਨ ਪੱਛਮੀ ਬੰਗਾਲ, ਉੜੀਸਾ, ਝਾਰਖੰਡ ਅਤੇ ਬਿਹਾਰ ਸਮੇਤ ਕਈ ਇਲਾਕਿਆਂ 'ਚ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੜੇਮਾਰੀ ਵੀ ਹੋ ਸਕਦੀ ਹੈ। ਇਸ ਦੌਰਾਨ, ਇੱਕ ਨਵੀਂ ਪੱਛਮੀ ਗੜਬੜੀ ਦਾ ਪ੍ਰਭਾਵ 28 ਫਰਵਰੀ ਤੋਂ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸਦਾ ਪ੍ਰਭਾਵ 2 ਮਾਰਚ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਕਾਰਨ ਪ੍ਰਭਾਵਿਤ ਖੇਤਰਾਂ ਵਿੱਚ 28 ਫਰਵਰੀ ਤੋਂ 2 ਮਾਰਚ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। -PTC News