Weather Report: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, ਜਾਣੋ ਆਪਣੇ ਸ਼ਹਿਰ ਦਾ ਹਾਲ
Weather Report: ਗੁਜਰਾਤ, ਮਹਾਰਾਸ਼ਟਰ ਸਮੇਤ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਦੇ ਨਾਲ ਹੀ ਦਿੱਲੀ ਵਾਸੀ ਬਾਰਿਸ਼ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਦਿੱਲੀ ਵਿੱਚ ਕਈ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਨਮੀ ਵਧ ਗਈ ਹੈ। ਇਸ ਕਾਰਨ ਦਿੱਲੀ ਵਾਸੀਆਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ। ਜੇਕਰ ਅੱਜ 11 ਜੁਲਾਈ ਨੂੰ ਦਿੱਲੀ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇੱਥੇ ਘੱਟੋ-ਘੱਟ ਤਾਪਮਾਨ 27 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਨੂੰ ਮੁੜ ਅੱਜ ਅੰਮ੍ਰਿਤਸਰ ਅਦਾਲਤ 'ਚ ਕੀਤਾ ਜਾਵੇਗਾ ਪੇਸ਼, ਵੱਡੀ ਗਿਣਤੀ 'ਚ ਪੁਲਿਸ ਫੋਰਸ ਤੈਨਾਤ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਅੱਜ ਘੱਟੋ-ਘੱਟ ਤਾਪਮਾਨ 29 ਡਿਗਰੀ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਹੋ ਸਕਦਾ ਹੈ। ਅੱਜ ਲਖਨਊ ਵਿੱਚ ਬੱਦਲਵਾਈ ਰਹੇਗੀ। ਗਾਜ਼ੀਆਬਾਦ ਵਿੱਚ ਅੱਜ ਘੱਟੋ-ਘੱਟ ਤਾਪਮਾਨ 24 ਡਿਗਰੀ ਅਤੇ ਵੱਧ ਤੋਂ ਵੱਧ 34 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਉੱਤਰ ਪ੍ਰਦੇਸ਼ ਨੂੰ ਫਿਲਹਾਲ ਬਾਰਸ਼ ਦਾ ਇੰਤਜ਼ਾਰ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ (IMD) ਵੱਲੋਂ ਜਾਰੀ ਚਿਤਾਵਨੀ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਮੌਨਸੂਨ ਤਬਾਹੀ ਮਚਾਉਣ ਵਾਲਾ ਹੈ। ਉੱਤਰ ਪ੍ਰਦੇਸ਼, ਰਾਜਸਥਾਨ, ਹਰਿਆਣਾ, ਪੰਜਾਬ, ਤੇਲੰਗਾਨਾ, ਗੁਜਰਾਤ, ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਕੇਰਲ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ। -PTC News