Weather Today: ਦੇਸ਼ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ, IMD ਨੇ ਅਲਰਟ ਕੀਤਾ ਜਾਰੀ
ਨਵੀਂ ਦਿੱਲੀ: ਦੇਸ਼ ਦੇ ਕਈ ਸੂਬਿਆਂ ਵਿੱਚ ਇਨ੍ਹੀਂ ਦਿਨੀਂ ਮੀਂਹ ਮੁਸੀਬਤ ਦਾ ਕਾਰਨ ਬਣਿਆ ਹੋਇਆ ਹੈ। ਉੱਤਰ ਤੋਂ ਦੱਖਣ ਤੱਕ ਕਈ ਸੂਬਿਆਂ ਵਿੱਚ ਲਗਾਤਾਰ ਮੀਂਹ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ ਹੈ। ਕਰਨਾਟਕ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੇਖਣ ਨੂੰ ਮਿਲ ਰਿਹਾ ਹੈ। ਬੈਂਗਲੁਰੂ 'ਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ 'ਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ, ਮੌਸਮ ਵਿਭਾਗ (IMD) ਦੇ ਅਨੁਸਾਰ, ਦੇਸ਼ ਭਰ ਵਿੱਚ 3 ਚੱਕਰਵਾਤੀ ਪ੍ਰਣਾਲੀਆਂ ਸਰਗਰਮ ਹਨ ਅਤੇ ਸਮੁੰਦਰੀ ਤਲ 'ਤੇ ਮਾਨਸੂਨ ਟ੍ਰੌਫ ਆਪਣੀ ਆਮ ਸਥਿਤੀ ਤੋਂ ਉੱਤਰ ਵੱਲ ਵਧ ਰਿਹਾ ਹੈ।
ਇਸ ਦੇ ਪ੍ਰਭਾਵ ਕਾਰਨ ਅੱਜ ਵੀ ਦੱਖਣ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਝਾਰਖੰਡ, ਬਿਹਾਰ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਲਗਾਤਾਰ ਹੋ ਰਹੀ ਮੀਂਹ ਕਾਰਨ ਸਿਲੀਕਾਨ ਸਿਟੀ ਦੀ ਹਾਲਤ ਖਸਤਾ ਹੋ ਗਈ ਹੈ। ਬੈਂਗਲੁਰੂ 'ਚ ਬੀਤੀ ਰਾਤ ਤੋਂ ਭਾਰੀ ਮੀਂਹ ਜਾਰੀ ਹੈ। ਮੀਂਹ ਕਾਰਨ ਸ਼ਹਿਰ ਵਿੱਚ ਸਮੁੰਦਰ ਵਰਗੀ ਸਥਿਤੀ ਬਣੀ ਹੋਈ ਹੈ। ਗਲੀਆਂ ਪਾਣੀ ਨਾਲ ਭਰੀਆਂ ਪਈਆਂ ਹਨ। ਕੋਰਾਮੰਗਲਾ ਸਮੇਤ ਬੈਂਗਲੁਰੂ ਦੇ ਕਈ ਹਿੱਸਿਆਂ 'ਚ ਪਾਣੀ ਭਰਨ ਕਾਰਨ ਟ੍ਰੈਫਿਕ ਜਾਮ ਹੋਣ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਭਾਰੀ ਮੀਂਹ ਕਾਰਨ ਆਮ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਹੋ ਗਿਆ ਹੈ।
ਇਨ੍ਹਾਂ ਸੂਬਿਆਂ ਵਿਚ ਪਵੇਗਾ ਮੀਂਹ ਮੌਸਮ ਵਿਭਾਗ ਦੇ ਅਨੁਸਾਰ, ਅੱਜ ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਨਾਗਾਲੈਂਡ, ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਵਿੱਚ ਭਾਰੀ ਮੀਂਹ ਦੇ ਨਾਲ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਉੜੀਸਾ ਰਾਜ ਵਿੱਚ ਅਗਲੇ 24 ਘੰਟਿਆਂ ਵਿੱਚ ਭਾਰੀ ਮੀਂਹ ਅਤੇ ਗਰਜ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ ਅਤੇ ਨਾਲ ਹੀ 23 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦੇਸ਼ ਦੇ ਪੂਰਬੀ ਹਿੱਸੇ ਵਿੱਚ ਅੱਜ ਵੀ ਭਾਰੀ ਮੀਂਹ ਲੋਕਾਂ ਦੀਆਂ ਮੁਸੀਬਤਾਂ ਵਧਾ ਸਕਦਾ ਹੈ।Karnataka | Several parts of Bengaluru remain inundated due to severe waterlogging after heavy rainfall. Visuals from Eco space area on Marathahalli - Silk Board junction road pic.twitter.com/kfcsAVn7U7 — ANI (@ANI) September 5, 2022