Weather Update: ਦਿੱਲੀ 'ਚ 5 ਤੋਂ 6 ਡਿਗਰੀ ਤੱਕ ਡਿੱਗੇਗਾ ਪਾਰਾ, ਹਲਕੀ ਬਾਰਿਸ਼ ਦੀ ਸੰਭਾਵਨਾ
Delhi Weather Update: ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਵਿੱਚ ਵੱਡਾ ਬਦਲਾਅ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਛੇ ਤੋਂ ਸੱਤ ਦਿਨਾਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਪੰਜ ਤੋਂ ਛੇ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਸਤੰਬਰ ਦੇ ਅੱਧ ਵਿੱਚ, ਘੱਟੋ-ਘੱਟ ਤਾਪਮਾਨ 24 ਡਿਗਰੀ ਤੱਕ ਪਹੁੰਚ ਸਕਦਾ ਹੈ। ਇਸ ਦੌਰਾਨ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਅਨੁਮਾਨਾਂ ਦੇ ਮੁਤਾਬਕ ਹਫਤੇ ਦੇ ਅੰਤ ਤੱਕ ਹਲਕੀ ਬਾਰਿਸ਼ ਸ਼ੁਰੂ ਹੋ ਜਾਵੇਗੀ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਸ਼ੁੱਕਰਵਾਰ ਨੂੰ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਵੱਧ ਤੋਂ ਵੱਧ ਤਾਪਮਾਨ 36 ਅਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਰਹੇਗਾ। ਇਸ ਤੋਂ ਬਾਅਦ ਤਾਪਮਾਨ ਲਗਾਤਾਰ ਘਟਦਾ ਰਹੇਗਾ। 10 ਸਤੰਬਰ ਤੋਂ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ 35 ਡਿਗਰੀ ਤੱਕ ਘੱਟ ਜਾਵੇਗਾ। ਇਸ ਤੋਂ ਬਾਅਦ 14 ਸਤੰਬਰ ਤੱਕ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਤੱਕ ਪਹੁੰਚ ਜਾਵੇਗਾ। ਇਸ ਦੇ ਨਾਲ ਹੀ 12 ਸਤੰਬਰ ਤੋਂ ਘੱਟੋ-ਘੱਟ ਤਾਪਮਾਨ ਵੀ ਘੱਟ ਜਾਵੇਗਾ ਅਤੇ ਇਹ 24 ਡਿਗਰੀ ਦੇ ਆਸ-ਪਾਸ ਪਹੁੰਚ ਸਕਦਾ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਪੰਜਾਬ ਵਿਰੋਧੀ ਸਰਗਰਮੀਆਂ ਲਈ ਲੋਕਾਂ ਨੂੰ ਦੇਣ ਜਵਾਬ : ਅਕਾਲੀ ਦਲ
ਇਸ ਸਮੇਂ ਤੇਜ਼ ਧੁੱਪ ਅਤੇ ਨਮੀ ਕਾਰਨ ਦਿੱਲੀ-ਐਨਸੀਆਰ ਵਿੱਚ ਗਰਮੀ ਦੀ ਲਹਿਰ ਪੂਰੇ ਜ਼ੋਰਾਂ 'ਤੇ ਹੈ। ਪੱਖੇ ਅਤੇ ਕੂਲਰ ਵੀ ਬਹੁਤੀ ਰਾਹਤ ਨਹੀਂ ਦੇ ਰਹੇ ਹਨ। ਮਾਨਸੂਨ 'ਚ ਵੀ ਦਿੱਲੀ 'ਚ ਉਮੀਦ ਤੋਂ ਘੱਟ ਬਾਰਿਸ਼ ਹੋਈ ਹੈ। ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਦੇ ਕਰੀਬ ਰਿਹਾ ਹੈ, ਜਿਸ ਕਾਰਨ ਗਰਮੀ ਜ਼ਿਆਦਾ ਮਹਿਸੂਸ ਹੋ ਰਹੀ ਹੈ।
ਮੌਸਮ ਵਿਗਿਆਨੀ ਇਸ ਗਰਮੀ ਦਾ ਕਾਰਨ ਦਿੱਲੀ ਵਿੱਚ ਬਾਰਿਸ਼ ਨਾ ਹੋਣ ਨੂੰ ਦੱਸ ਰਹੇ ਹਨ। ਦਿੱਲੀ ਵਿੱਚ 1 ਜੂਨ ਤੋਂ 7 ਸਤੰਬਰ ਦਰਮਿਆਨ 304.4 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਆਮ ਤੌਰ 'ਤੇ ਇਸ ਸਮੇਂ ਦੌਰਾਨ 480.9 ਮਿਲੀਮੀਟਰ ਮੀਂਹ ਪੈਂਦਾ ਹੈ, ਭਾਵ 37 ਪ੍ਰਤੀਸ਼ਤ ਦੀ ਘਾਟ ਹੈ। ਮੌਸਮ ਵਿਭਾਗ ਮੁਤਾਬਕ ਪੂਰਬੀ ਦਿੱਲੀ 'ਚ ਹੀ ਆਮ ਬਾਰਿਸ਼ ਦਰਜ ਕੀਤੀ ਗਈ ਹੈ। ਮਾਨਸੂਨ ਦੇ ਮੌਸਮ ਦੌਰਾਨ ਵੀ ਬਾਕੀ ਜ਼ਿਲ੍ਹੇ ਸੁੱਕੇ ਰਹੇ।
-PTC News