Weather Update: ਅੰਮ੍ਰਿਤਸਰ 'ਚ ਬਾਰਿਸ਼ ਨੇ ਤੋੜਿਆ ਰਿਕਾਰਡ, ਜਾਣੋ ਵੱਡੇ ਸ਼ਹਿਰਾਂ ਦੇ ਮੌਸਮ ਦਾ ਹਾਲ
Punjab Weather Report: ਪੰਜਾਬ 'ਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਾਰਿਸ਼ ਤੇ ਠੰਢ ਕਾਰਨ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ।ਇਸ ਵਿਚਕਾਰ ਇਕ ਰਿਪੋਰਟ ਸਾਹਮਣੇ ਆਈ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਸਾਲ 2022 ਦੇ ਜਨਵਰੀ ਮਹੀਨੇ ਵਿੱਚ ਦੂਜੀ ਵਾਰ ਪਿਛਲੇ 10 ਸਾਲਾਂ ਦਾ ਮੀਂਹ ਦਾ ਰਿਕਾਰਡ ਟੁੱਟਿਆ ਹੈ। ਐਤਵਾਰ ਸਵੇਰੇ ਵੀ ਮੀਂਹ ਪੈ ਰਿਹਾ ਹੈ। ਅੱਜ ਦੁਪਹਿਰ ਤੱਕ ਰੁਕ-ਰੁਕ ਕੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਹਾੜਾਂ 'ਚ ਬਰਫਬਾਰੀ ਹੋ ਰਹੀ ਹੈ ਪਰ ਜਦੋਂ ਵੀ ਸੂਰਜ ਨਿਕਲੇਗਾ ਤਾਂ ਮੈਦਾਨੀ ਇਲਾਕਿਆਂ 'ਚ ਠੰਡ ਹੋਰ ਵਧ ਜਾਵੇਗੀ। ਮੌਸਮ ਵਿਭਾਗ ਮੁਤਾਬਕ ਸੋਮਵਾਰ ਤੱਕ ਸੂਬੇ 'ਚ ਇਹ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ, ਇਸ ਦੇ ਨਾਲ ਹੀ ਕੜਾਕੇ ਦੀ ਠੰਡ ਦਾ ਵੀ ਸਾਹਮਣਾ ਕਰਨਾ ਪਵੇਗਾ। ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਕੀਤੀ ਜਾ ਰਹੀ ਹੈ। ਪੰਜਾਬ 'ਚ ਪਿਛਲੇ 3 ਹਫਤਿਆਂ ਤੋਂ ਧੁੱਪ ਨਹੀਂ ਨਿਕਲੀ, ਜਿਸ ਕਾਰਨ ਹੋਰ ਕੰਬਣੀ ਮਹਿਸੂਸ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ: Coronavirus Update: ਪਿਛਲੇ 24 ਘੰਟਿਆਂ 'ਚ 3.33 ਲੱਖ ਮਾਮਲੇ ਆਏ ਸਾਹਮਣੇ, 525 ਲੋਕਾਂ ਦੀ ਮੌਤ ਵੇਖੋ ਵੱਖ -ਵੱਖ ਜਿਲ੍ਹਿਆਂ ਦਾ ਹਾਲ ਅੰਮ੍ਰਿਤਸਰ ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 13 ਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਲੁਧਿਆਣਾ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਬੱਦਲ ਛਾਏ ਰਹਿਣਗੇ ਅਤੇ ਮੀਂਹ ਪਵੇਗਾ। ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ 'ਚ ਵਾਪਰਿਆ ਦਰਦਨਾਕ ਹਾਦਸਾ, 2 ਦੀ ਮੌਤ, ਇੱਕ ਗੰਭੀਰ ਜ਼ਖ਼ਮੀ ਐਤਵਾਰ ਸਵੇਰੇ ਸ਼ਹਿਰ ਦਾ ਘੱਟੋ-ਘੱਟ ਤਾਪਮਾਨ 10.6 ਡਿਗਰੀ ਦਰਜ ਕੀਤਾ ਗਿਆ, ਜਦੋਂ ਕਿ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 13 ਡਿਗਰੀ ਦੇ ਨੇੜੇ ਰਹਿਣ ਦਾ ਅਨੁਮਾਨ ਹੈ। ਪਿਛਲੇ 24 ਘੰਟਿਆਂ ਵਿੱਚ 37 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ, ਜਿਸ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ। -PTC News