Weather Update: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਪਿਆ ਮੀਂਹ, ਅੱਤ ਦੀ ਗਰਮੀ ਤੋਂ ਮਿਲੀ ਰਾਹਤ
ਨਵੀਂ ਦਿੱਲੀ: ਦੇਸ਼ ਵਿਚ ਦਿਨ ਵੇਲੇ ਪੈ ਰਹੀ ਕਹਿਰ ਦੀ ਗਰਮੀ ਨੇ ਸ਼ਹਿਰ ਦਾ ਬੁਰਾ ਹਾਲ ਕਰ ਦਿੱਤਾ, ਜਿਸ ਦੌਰਾਨ ਵੱਧ ਤੋਂ ਵੱਧ ਪਾਰਾ 44 ਡਿਗਰੀ ਦੇ ਨੇੜੇ ਦਰਜ ਕੀਤਾ ਗਿਆ। ਜਦੋਂ ਕਿ ਸ਼ਾਮ 7.30 ਵਜੇ ਦੇ ਕਰੀਬ ਮੌਸਮ 'ਚ ਅਚਾਨਕ ਬਦਲਾਅ ਆਇਆ। ਇਸ ਦੌਰਾਨ ਧੂੜ ਭਰੀ ਹਨੇਰੀ ਚੱਲੀ ਅਤੇ ਅਸਮਾਨ 'ਚ ਬੱਦਲ ਛਾਏ ਰਹਿਣ ਨਾਲ ਕੜਾਕੇ ਦੀ ਗਰਮੀ ਤੋਂ ਵੱਡੀ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ 19 ਜੂਨ ਤੱਕ ਮੌਸਮ ਅਜਿਹਾ ਹੀ ਰਹਿਣ ਦੀ ਸੰਭਾਵਨਾ ਹੈ। ਗਰਜ ਅਤੇ ਮੀਂਹ ਦੀ ਸੰਭਾਵਨਾ ਹੈ ਅਤੇ ਬੱਦਲ ਛਾਏ ਰਹਿਣਗੇ ਜਦਕਿ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਜਲੰਧਰ ਵਿਚ ਤੇਜ਼ ਮੀਂਹ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਸੰਘਣੇ ਕਾਲੇ ਬੱਦਲਾਂ' ਤੇਜ਼ ਮੀਂਹ ਅਤੇ ਠੰਡੀਆਂ ਹਵਾਵਾਂ ਨੇ ਪਾਰੇ 'ਚ ਗਿਰਾਵਟ ਲਿਆਂਦੀ ਹੈ। ਇਹ ਵੀ ਪੜ੍ਹੋ: ਐਡਵੋਕੇਟ ਸਿੱਪੀ ਸਿੱਧੂ ਕਤਲ ਮਾਮਲੇ 'ਚ ਹਾਈ ਕੋਰਟ ਦੀ ਜਸਟਿਸ ਦੀ ਧੀ ਗ੍ਰਿਫ਼ਤਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਵੱਡੀ ਰਾਹਤ ਦਿੱਤੀ। ਪੰਜਾਬ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ ਬਿਲਕੁਲ ਸਹੀ ਸਾਬਿਤ ਹੋਈ। ਗਰਮੀਆਂ ਦੇ ਪ੍ਰਕੋਪ ਵਿਚਕਾਰ ਠੰਡੀਆਂ ਹਵਾਵਾਂ ਅਤੇ ਮੀਂਹ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਤੇ ਉਨ੍ਹਾਂ ਨੂੰ ਠੰਡਕ ਦਾ ਅਹਿਸਾਸ ਕਰਵਾਇਆ ਹੈ। ਭਾਰੀ ਮੀਂਹ ਦੇ ਨਾਲ-ਨਾਲ ਹਨੇਰੀ ਵੀ ਚੱਲੀ। ਤੜਕ ਸਾਰ ਤੋਂ ਹੀ ਪੰਜਾਬ ਭਰ ਵਿੱਚ ਭਾਰੀ ਮੀਂਹ ਪਿਆ। ਭਾਵੇਂ ਥੋੜ੍ਹੇ ਸਮੇਂ ਲਈ ਮੀਂਹ ਪਿਆ ਪਰ ਇਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ। ਮੌਸਮ ਬੁਲੇਟਿਨ ਵਿੱਚ, IMD ਨੇ ਬੁੱਧਵਾਰ ਨੂੰ ਕਿਹਾ ਕਿ 16 ਤੋਂ 18 ਜੂਨ ਦੇ ਦੌਰਾਨ ਜੰਮੂ, ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਤੇ ਨਾਲ ਲੱਗਦੇ ਮੈਦਾਨੀ ਇਲਾਕਿਆਂ (ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਰਾਜਸਥਾਨ) ਵਿੱਚ ਗਰਜ਼-ਤੂਫ਼ਾਨ ਦੇ ਨਾਲ ਬਾਰਿਸ਼ ਹੋਣ ਦੀ ਬਹੁਤ ਸੰਭਾਵਨਾ ਹੈ। -PTC News