Weather Update: ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ ਜਾਰੀ, ਬੱਦਲਵਾਈ ਰਹੇਗੀ ਬਣੀ
Weather Update: ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਚੰਡੀਗੜ੍ਹ ਸਮੇਤ ਹਰਿਆਣਾ-ਪੰਜਾਬ ਵਿੱਚ ਠੰਢ ਵਧ ਗਈ ਹੈ। ਮੌਸਮ ਵਿਭਾਗ ਮੁਤਾਬਕ ਹੁਣ ਉੱਤਰ-ਪੱਛਮੀ ਹਵਾਵਾਂ ਚੱਲਣਗੀਆਂ, ਜਿਸ ਕਾਰਨ ਇਨ੍ਹਾਂ ਇਲਾਕਿਆਂ 'ਚ ਠੰਢ ਵਧੇਗੀ। ਇਸ ਨਾਲ ਧੁੰਦ ਦੀ ਜਬਰਦਸਤ ਵਾਪਸੀ ਹੋਵੇਗੀ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਵੇਗੀ। ਮੌਸਮ ਵਿਗਿਆਨੀਆਂ ਦੀ ਭਵਿੱਖਬਾਣੀ ਮੁਤਾਬਕ ਅਗਲੇ ਚਾਰ ਦਿਨਾਂ ਵਿੱਚ ਕਈ ਥਾਵਾਂ ’ਤੇ ਰਾਤ ਦਾ ਤਾਪਮਾਨ ਪੰਜ ਡਿਗਰੀ ਤੋਂ ਹੇਠਾਂ ਚਲਾ ਜਾਵੇਗਾ। 13 ਜਨਵਰੀ ਤੋਂ ਸੀਤ ਲਹਿਰ ਸ਼ੁਰੂ ਹੋ ਜਾਵੇਗੀ, ਜੋ ਅਗਲੇ ਦੋ-ਤਿੰਨ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ, ਬਿਹਾਰ, ਯੂਪੀ, ਪੰਜਾਬ, ਹਰਿਆਣਾ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਅੱਜ ਅਤੇ ਕੱਲ੍ਹ ਠੰਢੇ ਦਿਨਾਂ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੇ ਨਾਲ ਹੀ ਪਹਾੜੀ ਰਾਜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਇਸ ਦੀ ਸ਼ੁਰੂਆਤ ਜੰਮੂ-ਕਸ਼ਮੀਰ ਤੋਂ ਹੁੰਦੀ ਨਜ਼ਰ ਆ ਰਹੀ ਹੈ। ਵੱਖ ਵੱਖ ਜਿਲ੍ਹਿਆਂ ਦੇ ਮੌਸਮ ਦਾ ਹਾਲ ਪੰਜਾਬ ਮੌਸਮ ਵਿਭਾਗ ਨੇ ਅੱਜ ਤੋਂ ਪੰਜਾਬ ਵਿੱਚ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਅਨੁਸਾਰ 21 ਜਨਵਰੀ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।ਮੀਂਹ ਤੋਂ ਬਾਅਦ ਹੀ ਠੰਢ ਤੋਂ ਰਾਹਤ ਮਿਲਣੀ ਸ਼ੁਰੂ ਹੋ ਜਾਵੇਗੀ। ਫਿਲਹਾਲ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪਵੇਗਾ। ਬ ਦਿੱਲੀ ਦਿੱਲੀ ਵਿੱਚ ਕੜਾਕੇ ਦੀ ਠੰਢ ਦਾ ਦੌਰ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਵਿੱਚ ਮੰਗਲਵਾਰ ਨੂੰ ਲਗਾਤਾਰ ਛੇਵਾਂ ਠੰਢ ਦਾ ਦਿਨ ਰਿਹਾ। ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਘੱਟ ਸੀ। ਜੰਮੂ ਅਤੇ ਕਸ਼ਮੀਰ ਮੌਸਮ ਵਿਭਾਗ ਮੁਤਾਬਕ ਜੰਮੂ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਕਸ਼ਮੀਰ ਦੇ ਮੈਦਾਨੀ ਇਲਾਕਿਆਂ 'ਚ ਹਲਕੀ ਬਰਫਬਾਰੀ ਹੋ ਸਕਦੀ ਹੈ। ਜੰਮੂ-ਕਸ਼ਮੀਰ 'ਚ 21 ਅਤੇ 22 ਜਨਵਰੀ ਨੂੰ ਹਲਕੀ ਤੋਂ ਦਰਮਿਆਨੀ ਬਰਫਬਾਰੀ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਇੱਥੇ ਪੜ੍ਹੋ ਪੰਜਾਬ ਤੇ ਦੇਸ਼ ਨਾਲ ਜੁੜੀਆਂ ਹੋਰ ਖ਼ਬਰਾਂ: -PTC News