ਚੋਣ ਨਤੀਜੇ: ਨੰਦੀਗ੍ਰਾਮ ਸੀਟ ਤੋਂ ਮਮਤਾ ਨੂੰ ਪਛਾੜਦੇ, ਭਾਜਪਾ ਨੂੰ ਮਿਲ ਰਿਹਾ ਵਾਧਾ
ਕੋਲਕਾਤਾ: ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਸ਼ੁਰੂਆਤੀ ਰੁਝਾਨ ਆਉਣੇ ਸ਼ੁਰੂ ਹੋ ਗਏ ਹਨ। ਦੋ ਵੱਡੇ ਰਾਜਾਂ ਵਿੱਚ ਪੱਛਮੀ ਬੰਗਾਲ ਤੇ ਤਾਮਿਲਨਾਡੂ ਵਿੱਚ ਬੀਜੇਪੀ ਪਿੱਛੇ ਚੱਲ ਰਹੀ ਹੈ। ਆਸਾਮ ਵਿੱਚ ਬੀਜੇਪੀ ਨੂੰ ਬੜ੍ਹਤ ਮਿਲ ਰਹੀ ਹੈ। ਪੱਛਮੀ ਬੰਗਾਲ, ਅਸਾਮ, ਕੇਰਲਾ, ਤਾਮਿਲਨਾਡੂ ਤੇ ਪੁੱਡੂਚੇਰੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਬਹੁਤ ਕੁਝ ਤੈਅ ਕਰਨਗੀਆਂ।
Also Read | Second wave of coronavirus in India: PM Narendra Modi a ‘super-spreader’ of COVID-19, says IMA Vice President
ਪੱਛਮੀ ਬੰਗਾਲ, ਤਾਮਿਲਨਾਡੂ, ਆਸਾਮ, ਕੇਰਲ ਅਤੇ ਪੁਡੂਚੇਰੀ ’ਚ ਹਾਲ ਹੀ ’ਚ ਵਿਧਾਨ ਸਭਾ ਚੋਣਾਂ ਹੋਈਆਂ ਸਨ। ਬੰਗਾਲ ਦੇ ਰੁਝਾਨਾਂ ਵਿਚ ਮਮਤਾ ਬੈਨਰਜੀ ਦੀ ਤ੍ਰਿਣਮੂਲ ਕਾਂਗਰਸ (ਟੀ. ਐੱਸ. ਸੀ.) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਸਖਤ ਮੁਕਾਬਲਾ ਹੈ। ਪੱਛਮੀ ਬੰਗਾਲ ਸੂਬਾ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ। ਇੱਥੇ ਮਮਤਾ ਬੈਨਰਜੀ 10 ਸਾਲ ਤੋਂ ਸੱਤਾ ਵਿਚ ਹੈ ਅਤੇ ਭਾਜਪਾ ਇਸ ਵਾਰ ਉਸ ਨੂੰ ਟੱਕਰ ਦੇ ਰਹੀ ਹੈ।
5 ਸੂਬਿਆਂ ਦੀ 822 ਵਿਧਾਨ ਸਭਾ ਸੀਟਾਂ ’ਤੇ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸਾਰੀਆਂ ਦੀਆਂ ਨਜ਼ਰਾਂ ਪੱਛਮੀ ਬੰਗਾਲ ਦੀ ਨੰਦੀਗ੍ਰਾਮ ਸੀਟ ਦੇ ਚੋਣ ਨਤੀਜੇ ’ਤੇ ਹੈ। ਇਸ ਸੀਟ ’ਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਅਤੇ ਮਮਤਾ ਬੈਨਰਜੀ ਨੇ ਚੋਣ ਲੜੀ ਸੀ। ਨੰਦੀਗ੍ਰਾਮ ਸੀਟ ’ਤੇ ਮਮਤਾ ਬੈਨਰਜੀ ਲਗਾਤਾਰ ਪਿੱਛੇ ਚੱਲ ਰਹੀ ਹੈ, ਜਦਕਿ ਤੀਜੇ ਰਾਊਂਡ ਦੀ ਗਿਣਤੀ ਤੱਕ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ 8,106 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਉਂਝ ਰੁਝਾਨਾਂ ਵਿਚ ਤਿ੍ਰਣਮੂਲ ਕਾਂਗਰਸ ਨੂੰ ਬਹੁਮਤ ਮਿਲ ਰਿਹਾ ਹੈ। ਚੋਣ ਕਮਿਸ਼ਨ ਦੀ ਵੈੱਬਸਾਈਟ ’ਤੇ ਵੀ ਟੀ. ਐੱਮ. ਸੀ. ਨੂੰ ਲੀਡ ਮਿਲਦੀ ਨਜ਼ਰ ਆ ਰਹੀ ਹੈ।