ਜਦੋਂ 'ਆਪ' ਵਿਧਾਇਕ ਵੈਟਰਨਰੀ ਵਿਦਿਆਰਥੀਆਂ ਤੇ ਡਾਕਟਰਾਂ ਨਾਲ ਪਾਉਣ ਲੱਗੇ ਭੰਗੜਾ
ਲੁਧਿਆਣਾ : ਲੁਧਿਆਣਾ ਦੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸਟੂਡੈਂਟ ਤੇ ਡਾਕਟਰ ਪਿਛਲੇ ਲੰਬੇ ਸਮੇਂ ਤੋਂ ਤਨਖਾਹਾਂ ਵਧਾਉਣ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਤੇ ਪਿਛਲੇ ਕਈ ਦਿਨਾਂ ਤੋਂ ਭੁੱਖ ਹੜਤਾਲ ਉਤੇ ਬੈਠੇ ਸਨ। ਇਸ ਕਾਰਨ ਅੱਜ ਲੁਧਿਆਣਾ ਵੈਸਟ ਹਲਕੇ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਵਿਦਿਆਰਥੀਆਂ ਤੇ ਡਾਕਟਰਾਂ ਕੋਲ ਪੁੱਜੇ। ਵਿਦਿਆਰਥੀ ਅਤੇ ਡਾਕਟਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨੇਗੀ। ਵਿਧਾਇਕ ਦੇ ਭਰੋਸੇ ਤੋਂ ਬਾਅਦ ਵਿਦਿਆਰਥੀਆਂ ਨੇ ਭੁੱਖ ਹੜਤਾਲ ਸਮਾਪਤ ਕਰ ਦਿੱਤੀ। ਇਸ ਤੋਂ ਬਾਅਦ ਹੜਤਾਲ ਖ਼ਤਮ ਹੁੰਦਿਆਂ ਹੀ ਵੈਸਟ ਹਲਕੇ ਦੇ ਵਿਧਾਇਕ ਗੁਰਪ੍ਰੀਤ ਗੋਗੀ ਨੇ ਢੋਲ ਦੇ ਢਗੇ ਉਤੇ ਭੰਗੜਾ ਪਾਉਣਾ ਸ਼ੁਰੂ ਕਰ ਦਿੱਤਾ। ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਦੇ ਸਟੂਡੈਂਟ ਤੇ ਡਾਕਟਰਾਂ ਨੇ ਵੀ ਬੋਲ਼ੀਆਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਲੁਧਿਆਣਾ ਦੇ ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ ਦੇ ਵਿਦਿਆਰਥੀ ਤੇ ਡਾਕਟਰ ਹੱਕੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਜਦਕਿ ਕੋਈ ਵੀ ਸਰਕਾਰੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪੁੱਜਿਆ ਤਾਂ ਉਨ੍ਹਾਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਡਾਕਟਰ ਤੇ ਵਿਦਿਆਰਥੀ ਆਪਣੀਆਂ ਮੰਗਾਂ ਮਨਵਾਉਣ ਲਈ ਅੜੇ ਰਹੇ। ਇਹ ਵੀ ਪੜ੍ਹੋ : ਪੰਜਾਬ ਜਲਦੀ ਗੈਂਗਸਟਰਾਂ ਤੇ ਨਸ਼ਾ ਤਸਕਰਾਂ ਤੋਂ ਮੁਕਤ ਹੋਵੇਗਾ: ਮੁੱਖ ਮੰਤਰੀ ਭਗਵੰਤ ਮਾਨ