ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਸਰਾਰੀ 'ਤੇ ਕਾਰਵਾਈ ਕਿਉਂ ਨਹੀਂ ਕਰ ਰਹੇ: ਅਸ਼ਵਨੀ ਸ਼ਰਮਾ
ਬਠਿੰਡਾ: ਸਾਬਕਾ ਮੰਤਰੀ ਭਾਜਪਾ ਆਗੂ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫ਼ਤਾਰੀ 'ਤੇ ਬੋਲਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਿੰਨੀ ਜਲਦੀ ਭਗਵੰਤ ਮਾਨ ਸਰਕਾਰ ਨੇ ਸੁੰਦਰ ਸ਼ਾਮ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਹੈ। ਫਿਰ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਮੰਤਰੀ ਫ਼ੌਜਾ ਸਿੰਘ ਸਰਾਰੀ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰ ਰਹੇ। ਮੰਤਰੀ ਸਰਾਰੀ ਦੀ ਆਡੀਓ ਕਾਫੀ ਵਾਇਰਲ ਹੋ ਰਹੀ ਹੈ, ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ, ਇਸ ਗੱਲ ਦਾ ਮੁੱਖ ਮੰਤਰੀ ਮਾਨ ਜਵਾਬ ਜ਼ਰੂਰ ਦੇਣ। ਵਿਜੀਲੈਂਸ ਨੂੰ ਪੰਜਾਬ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਵੀ ਗ੍ਰਿਫਤਾਰ ਕਰਨਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਪੰਜਾਬ ਨੂੰ ਲੁੱਟਣ 'ਚ ਲੱਗੇ ਪੰਜਾਬ ਸਰਕਾਰ ਦੇ ਵਿਧਾਇਕ ਅਤੇ ਮੰਤਰੀ, ਉੱਤੇ ਸੀਐਮ ਕਾਰਵਾਈ ਕਿਓ ਨਹੀਂ ਕਰ ਰਿਹਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਗਵੰਤ ਮਾਨ ਸਿਰਫ ਮੁੱਖ ਮੰਤਰੀ ਦਾ ਚਿਹਰਾ ਬਣ ਕੇ ਪੰਜਾਬ 'ਚ ਬੈਠੇ ਨੇ ਪਰ ਸਰਕਾਰ ਅਰਵਿੰਦ ਕੇਜਰੀਵਾਲ ਅਤੇ ਰਾਘਵ ਚੱਢਾ ਚਲਾ ਰਹੇ ਹਨ। SYL ਦੇ ਮੁੱਦੇ 'ਤੇ ਅਰਵਿੰਦ ਕੇਜਰੀਵਾਲ ਨੇ ਚੋਣਾਂ ਤੋਂ ਪਹਿਲਾਂ ਕਿਹਾ ਸੀ ਕਿ ਉਨ੍ਹਾਂ ਕੋਲ ਇਸ ਮੁੱਦੇ ਦਾ ਹੱਲ ਹੈ ਪਰ ਤੁਸੀਂ ਹੁਣ ਚੁੱਪ ਕਿਉਂ ਬੈਠੇ ਹੋ। ਅਸ਼ਵਨੀ ਸ਼ਰਮਾ ਨੇ ਲਾਅ ਐਡ ਆਰਡਰ ਨੂੰ ਲੈ ਕੇ ਕਿਹਾ ਹੈ ਕਿ ਪੰਜਾਬ ਵਿੱਚ ਅਮਨ-ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ, ਵਿਰੋਧ ਕਰਨ ਵਾਲਿਆਂ 'ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਪ੍ਰਾਪਤ ਹੋਏ 6 ਮਹੀਨੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਜਦੋਂ ਗੈਂਗਸਟਰਾਂ ਦੀ ਗੱਲ ਆਉਂਦੀ ਹੈ ਤਾਂ ਸਰਕਾਰ ਚੁੱਪ ਹੈ। ਪਰਾਲੀ ਦੇ ਮੁੱਦੇ 'ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪੰਜਾਬ ਦੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਵਾਅਦਾ ਕੀਤਾ ਸੀ। ਰਿਪੋਰਟ-ਮੁਨੀਸ਼ ਗਰਗ ਇਹ ਵੀ ਪੜ੍ਹੋ:BJP ਦੇ ਬੁਲਾਰੇ RP ਸਿੰਘ ਦੇ ਬਿਆਨ ਨੂੰ ਲੈ ਕੇ ਕਮਲਦੀਪ ਕੌਰ ਰਾਜੋਆਣਾ ਨੇ FB 'ਤੇ ਪੋਸਟ ਪਾ ਕੇ ਚੁੱਕੇ ਸਵਾਲ -PTC News