ਬਠਿੰਡਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਔਰਤ ਨਾਮਜ਼ਦ
ਬਠਿੰਡਾ : ਬਠਿੰਡਾ ਵਿੱਚ ਸ੍ਰੀ ਗੁਟਕਾ ਸਾਹਿਬ ਅਤੇ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਵੱਲੋਂ ਐਨਆਰਆਈ ਔਰਤ ਰੁਪਿੰਦਰਪਾਲ ਕੌਰ 'ਤੇ ਧਾਰਾ 295ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਡੀਐਸਪੀ ਨੇ ਦੱਸਿਆ ਕਿ ਬੀਤੇ ਦਿਨ ਡੀਡੀ ਮਿੱਤਲ ਟਾਵਰ ਕਲੋਨੀ ਵਿੱਚ ਸ੍ਰੀ ਗੁਟਕਾ ਸਾਹਿਬ ਤੇ ਕੁਝ ਧਾਰਮਿਕ ਪੁਸਤਕਾਂ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਸਬੰਧੀ ਉਨ੍ਹਾਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ ਅਤੇ ਜਾਂਚ ਦੌਰਾਨ ਪਤਾ ਲੱਗਿਆ ਕਿ ਇੱਕ ਔਰਤ ਦੀ ਮਾਨਸਿਕ ਤੌਰ ਉਤੇ ਪਰੇਸ਼ਾਨ ਹੈ ਜਿਸਨੂੰ ਸਖਤ ਹਦਾਇਤਾਂ ਵੀ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਗਈ ਤਾਂ ਇਸ ਪੂਰੇ ਘਟਨਾਕ੍ਰਮ ਵਿੱਚ ਸ਼ਿਕਾਇਤ ਥੋੜ੍ਹੀ ਦੇਰੀ ਨਾਲ ਮਿਲੀ। ਹੁਣ ਇੱਕ ਐਨ.ਆਰ.ਆਈ ਔਰਤ ਰੁਪਿੰਦਰ ਕੌਰ ਖਿਲਾਫ ਧਾਰਾ 295 ਤਹਿਤ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਤੇ ਜਲਦ ਹੀ ਪੜਤਾਲ ਮੁਕੰਮਲ ਕਰ ਲਈ ਜਾਵੇਗੀ। ਜ਼ਿਕਰਯੋਗ ਹੈ ਕਿ ਬਠਿੰਡਾ ਦੀ ਡੀਡੀ ਮਿੱਤਲ ਟਾਵਰ ਕਲੋਨੀ ਵਿੱਚੋਂ ਗੁਟਕਾ ਸਾਹਿਬ ਅਤੇ ਸੈਂਚੀ ਸਾਹਿਬ ਦੇ ਨਾਲ-ਨਾਲ ਹੋਰ ਧਾਰਮਿਕ ਪੁਸਤਕਾਂ ਦੇ ਫਟੇ ਹੋਏ ਅੰਗ ਮਿਲੇ ਸਨ। ਇਸ ਘਟਨਾ ਤੋਂ ਬਾਅਦ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ। ਸੂਚਨਾ ਮਿਲਦੇ ਸਾਰ ਹੀ ਪੁਲਿਸ ਮੌਕੇ ਉੱਤੇ ਪਹੁੰਚ ਗਈ ਸੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਸੀ। ਜਾਂਚ ਅਧਿਕਾਰੀ ਨੇ ਦੱਸਿਆ ਸੀ ਬਲਾਕ ਨੰਬਰ 89 ਨੇੜੇ ਕੁਝ ਧਾਰਮਿਕ ਪੁਸਤਕਾਂ ਦੇ ਪੰਨੇ ਪਏ ਹਨ। ਜਦੋਂ ਉਸ ਨੇ ਜਾ ਕੇ ਦੇਖਿਆ ਤਾਂ ਉਸ ਨੂੰ ਪਤਾ ਲੱਗਾ ਕਿ ਬਲਾਕ ਨੰਬਰ ਦਸ ਦੀ ਦਸਵੀਂ ਮੰਜ਼ਿਲ 'ਤੇ ਇਕ ਐਨ.ਆਰ.ਆਈ. ਔਰਤ ਵੱਖ-ਵੱਖ ਧਰਮਾਂ ਦੀਆਂ ਕਿਤਾਬਾਂ ਪੜ੍ਹਦੀ ਹੈ ਅਤੇ ਉਸ ਨੇ ਗੈਲਰੀ ਨੇੜੇ ਕੁਝ ਕਿਤਾਬਾਂ ਰੱਖੀਆਂ ਹੋਈਆਂ ਸਨ, ਜੋ ਅਚਾਨਕ ਉੱਡ ਗਈਆਂ। ਇਸ ਘਟਨਾ ਬਾਰੇ ਇਲਾਕਾ ਨਿਵਾਸੀਆਂ ਦਾ ਕਹਿਣਾ ਸੀ ਕਿ ਸਵੇਰੇ 7 ਵਜੇ ਦੇ ਕਰੀਬ ਇੱਥੇ ਡੇਰਾ ਸਿਰਸਾ ਨਾਲ ਸਬੰਧਿਤ ਧਾਰਮਿਕ ਗ੍ਰੰਥਾਂ ਦੇ ਕੁਝ ਅੰਗ ਮਿਲੇ ਸਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਸਵੇਰ ਵਾਲੀ ਘਟਨਾ ਤੋਂ ਬਾਅਦ ਅੱਜ ਸਾਢੇ 9 ਵਜੇ ਦੇ ਕਰੀਬ ਬਲਾਕ ਨੰਬਰ 89 ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਹੋਈ ਸੀ। ਇਹ ਵੀ ਪੜ੍ਹੋ : ਕੁਦਰਤ ਦੀ ਅਨੋਖੀ ਸਿਰਜਣਾ, ਦੋ ਸਿਰਾਂ ਵਾਲਾ ਵਿਲੱਖਣ ਕਬੂਤਰ