Women's Asia Cup 2022 : ਸ੍ਰੀਲੰਕਾ ਨੂੰ ਹਰਾ ਕੇ ਭਾਰਤ ਬਣਿਆ 7ਵੀਂ ਵਾਰ ਚੈਂਪੀਅਨ
ਸਿਲਹਟ : ਭਾਰਤ ਅੱਜ ਇੱਥੇ ਏਸ਼ੀਆ ਕੱਪ ਮਹਿਲਾ ਟੀ-20 ਕ੍ਰਿਕਟ ਟੂਰਨਾਮੈਂਟ (Cricket tournament) ਦੇ ਫਾਈਨਲ 'ਚ ਸ੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ 7ਵੀਂ ਵਾਰ ਚੈਂਪੀਅਨ ਬਣ ਗਿਆ। ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਫਾਈਨਲ 'ਚ ਸ਼੍ਰੀਲੰਕਾ ਨੂੰ ਹਰਾ ਕੇ ਕੱਪ ਉਤੇ ਕਬਜ਼ਾ ਕੀਤਾ। ਭਾਰਤ ਨੇ ਮੈਚ ਵਿਚ ਅੱਠ ਵਿਕਟਾਂ ਨਾਲ ਵੱਡੀ ਜਿੱਤ ਹਾਸਲ ਕੀਤੀ। ਭਾਰਤ ਦੀ ਤਜਰਬੇਕਾਰ ਖਿਡਾਰਨ ਹਰਮਨਪ੍ਰੀਤ ਕੌਰ (Harmanpreet Kaur) ਆਪਣੀ ਕਪਤਾਨੀ ਵਿੱਚ ਤੀਜੀ ਵਾਰ ਏਸ਼ੀਆ ਕੱਪ ਜਿੱਤਣ ਵਿੱਚ ਸਫਲ ਰਹੀ। ਹਰਮਨਪ੍ਰੀਤ ਨੇ ਇਸ ਮੈਚ 'ਚ ਕਈ ਰਿਕਾਰਡ ਬਣਾਏ। ਇਹ ਹਰਮਨਪ੍ਰੀਤ ਦਾ 137ਵਾਂ ਟੀ-20 ਮੈਚ ਸੀ। ਉਹ ਮਹਿਲਾ ਟੀ-20 ਵਿੱਚ ਸਭ ਤੋਂ ਵੱਧ ਮੈਚ ਖੇਡਣ ਵਾਲੀ ਖਿਡਾਰਨ ਬਣ ਗਈ ਹੈ। ਉਸ ਨੇ ਨਿਊਜ਼ੀਲੈਂਡ ਦੀ ਸੂਜ਼ੀ ਬੇਟਸ ਨੂੰ ਪਿੱਛੇ ਛੱਡ ਦਿੱਤਾ। ਸੂਜ਼ੀ ਨੇ 136 ਮੈਚ ਖੇਡੇ ਹਨ। ਉਸ ਤੋਂ ਬਾਅਦ ਇੰਗਲੈਂਡ ਦੀ ਡੇਨੀਅਲ ਯਾਟ ਤੀਜੇ ਸਥਾਨ 'ਤੇ ਹੈ। ਯਾਚ ਨੇ 135 ਮੈਚ ਖੇਡੇ ਹਨ। ਆਸਟਰੇਲੀਆ ਦੀ ਐਲਿਸਾ ਹੀਲੀ (132 ਮੈਚ) ਚੌਥੇ ਸਥਾਨ 'ਤੇ ਅਤੇ 127 ਮੈਚਾਂ ਨਾਲ ਵੈਸਟਇੰਡੀਜ਼ ਦੀ ਡਿਆਂਡਰਾ ਡੌਟਿਨ ਪੰਜਵੇਂ ਸਥਾਨ 'ਤੇ ਹੈ। ਭਾਰਤ ਨੇ ਸ੍ਰੀਲੰਕਾ ਦੀ ਪਾਰੀ ਨੂੰ 9 ਵਿਕਟਾਂ ਉਪਰ 65 ਦੌੜਾਂ ਉਤੇ ਰੋਕ ਕੇ 8.3 ਓਵਰਾਂ ਵਿਚ ਦੋ ਵਿਕਟਾਂ ਦੇ ਨੁਕਸਾਨ ਉਤੇ 71 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ (smriti mandhana) 25 ਗੇਂਦਾਂ 'ਤੇ 51 ਦੌੜਾਂ ਬਣਾ ਕੇ ਅਜੇਤੂ ਰਹੀ। ਇਸ ਤੋਂ ਪਹਿਲਾਂ ਭਾਰਤ ਨੇ ਸ੍ਰੀਲੰਕਾ ਦੀ ਪਾਰੀ ਨੂੰ 20 ਓਵਰਾਂ 'ਚ 9 ਵਿਕਟਾਂ 'ਤੇ 65 ਦੌੜਾਂ 'ਤੇ ਹੀ ਰੋਕ ਦਿੱਤਾ। ਭਾਰਤ ਲਈ ਰੇਣੂਕਾ ਸਿੰਘ ਨੇ ਤਿੰਨ ਵਿਕਟਾਂ ਲਈਆਂ, ਜਦਕਿ ਰਾਜੇਸ਼ਵਰੀ ਗਾਇਕਵਾੜ ਤੇ ਸਨੇਹ ਰਾਣਾ ਨੇ ਦੋ-ਦੋ ਵਿਕਟਾਂ ਲਈਆਂ। ਸ੍ਰੀਲੰਕਾ ਨੇ ਅੱਜ ਇਥੇ ਭਾਰਤ ਖ਼ਿਲਾਫ਼ ਮਹਿਲਾ ਏਸ਼ੀਆ ਕੱਪ ਦੇ ਫਾਈਨਲ 'ਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਲੰਕਾ ਨੇ ਟੀਮ 'ਚ ਕੋਈ ਬਦਲਾਅ ਨਹੀਂ ਕੀਤਾ ਹੈ, ਜਦਕਿ ਰਾਧਾ ਯਾਦਵ ਦੀ ਜਗ੍ਹਾ ਡੀ. ਹੇਮਲਤਾ ਨੂੰ ਭਾਰਤੀ ਟੀਮ 'ਚ ਸ਼ਾਮਲ ਕੀਤਾ ਗਿਆ ਹੈ। -PTC News ਇਹ ਵੀ ਪੜ੍ਹੋ : ਕੇਂਦਰੀ ਸਿੱਖ ਅਜਾਇਬ ਘਰ 'ਚ ਨਵਾਬ ਰਾਏ ਬੁਲਾਰ, ਭਾਈ ਬਲਵਿੰਦਰ ਸਿੰਘ ਜਟਾਣਾ ਤੇ ਹੋਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ