ਆਮ ਆਦਮੀ ਪਾਰਟੀ ਦੀ ਮਹਿਲਾ ਵਰਕਰ ਦੀ ਧਮਕੀਆਂ ਦੀ ਭੇਂਟ ਚੜ੍ਹਿਆ ਨੌਜਵਾਨ
ਪਟਿਆਲਾ, 16 ਅਪ੍ਰੈਲ 2022: ਰਾਜਪੁਰਾ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਰਕਰ ਦੀਆਂ ਗੁੰਡਾ ਗਰਦੀਆਂ ਦੀਆਂ ਤਸਵੀਰਾਂ ਸ਼ਹਿਰ ਵਿੱਚ ਦੇਖਣ ਨੂੰ ਮਿਲ ਰਹੀਆਂ ਹਨ। ਅੱਜ ਰਾਜਪੁਰਾ ਦੇ ਪਿੰਡ ਨੀਲਪੁਰ ਵਿੱਚੋਂ 17 ਸਾਲਾ ਨੌਜਵਾਨ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਿਤੀ ਗਈ ਹੈ। ਇਹ ਵੀ ਪੜ੍ਹੋ: ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਦੇ ਪੋਤੇ ਅਨਮੋਲ ਚੱਢਾ 'ਤੇ ਐਕਟਿਵਾ ਸਵਾਰ ਨੌਜਵਾਨਾਂ ਨੇ ਮਾਰੀ ਗੋਲੀ ਅੱਜ ਮ੍ਰਿਤਕ ਡਿੰਪਲ ਦੇ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਦੀ ਰਾਜਪੁਰਾ ਤੋਂ ਮਹਿਲਾ ਵਰਕਰ ਅੰਨੂ ਮਹਿਤਾ 'ਤੇ ਗੰਭੀਰ ਆਰੋਪ ਲਗਾਏ ਹਨ। ਪਰਿਵਾਰ ਮੁਤਾਬਿਕ ਉਨ੍ਹਾਂ ਦੇ ਬੇਟੇ ਨੇ ਆਤਮ-ਹੱਤਿਆ ਕਰਨ ਤੋਂ ਪਹਿਲਾਂ ਇਕ ਵੀਡੀਓ ਸਾਂਝੀ ਕੀਤੀ ਜਿਸ ਵਿੱਚ ਅੰਨੂ ਮਹਿਤਾ ਨਾਮ ਦੀ ਔਰਤ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਇਸ ਮੌਕੇ ਪਰਿਵਾਰ ਵੱਲੋਂ ਮ੍ਰਿਤਕ ਡਿੰਪਲ ਦਾ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਕਿਹਾ ਜਾ ਰਿਹਾ ਹੈ ਕਿ ਪਹਿਲਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਇਸ ਮੌਕੇ ਥਾਣਾ ਸਿਟੀ ਇੰਚਾਰਜ ਇੰਸਪੈਕਟਰ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਕੋਈ ਅੰਨੂ ਮਹਿਤਾ ਨਾਮ ਦੀ ਮਹਿਲਾ ਹੈ ਜੋ ਕਿ ਮ੍ਰਿਤਕ ਡਿੰਪਲ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ। ਇਹ ਵੀ ਪੜ੍ਹੋ: ਟੋਬੇ 'ਚ ਨਹਾਉਣ ਲਈ ਉੱਤਰੇ ਦੋ ਸਕੇ ਭਰਾਵਾਂ ਦੀ ਹੋਈ ਮੌਤ ਜਿਸ ਤੋਂ ਬਾਅਦ ਮ੍ਰਿਤਕ ਡਿੰਪਲ ਵੱਲੋਂ ਨਹਿਰ ਵਿੱਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਇੰਸਪੈਕਟਰ ਨੇ ਕਿਹਾ ਕਿ ਪੁਲਿਸ ਵੱਲੋਂ ਐੱਫ.ਆਈ.ਆਰ ਦਰਜ ਕਰ ਲਈ ਗਈ ਹੈ ਅਤੇ ਅੱਗੇ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ। -PTC News