ਸੰਸਾਰਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
ਜਲੰਧਰ : ਪੰਜਾਬ ਵਿੱਚ ਨਸ਼ਿਆਂ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਵਿੱਚ ਨਸ਼ੇ ਨੇ ਇਕ ਹੋਰ ਘਰ ਉਜਾੜ ਦਿੱਤਾ ਹੈ। ਇਕ ਹੋਰ ਨੌਜਵਾਨ ਪਰਿਵਾਰ ਨੂੰ ਰੋਂਦੇ ਕੁਰਲਾਉਂਦੇ ਨੂੰ ਛੱਡ ਕੇ ਨਸ਼ੇ ਦੀ ਭੇਟ ਚੜ੍ਹ ਗਿਆ ਹੈ। ਜਾਣਕਾਰੀ ਅਨੁਸਾਰ ਨੇੜਲੇ ਪਿੰਡ ਧੀਣਾ ਵਿੱਚ ਕਿਰਾਏ ਦੇ ਮਕਾਨ ਵਿੱਚ ਪਰਿਵਾਰ ਸਮੇਤ ਰਹਿੰਦਾ ਸੀ। ਲਗਭਗ ਦੁਪਹਿਰੇ 12 ਵਜੇ ਨੌਜਵਾਨ ਰੋਟੀ ਖਾ ਕੇ ਘਰ ਵਿਚੋਂ ਨਿਕਲਿਆ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਸੰਸਾਰ ਵਿੱਚੋਂ ਮਿਲੀ। ਨੌਜਵਾਨ ਦੀ ਦੇਹ ਵਿੱਚੋਂ ਇਕ ਖ਼ਾਲੀ ਸਰਿੰਜ ਵੀ ਨਿਕਲੀ ਹੈ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਮਿਲੀ ਤਾਂ ਤੁਰੰਤ ਘਟਨਾ ਸਥਾਨ ਉਤੇ ਪੁੱਜ ਗਏ। ਪਰਿਵਾਰਕ ਮੈਂਬਰਾਂ ਦੇ ਪੁੱਜਣ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੂਚਨਾ ਮਿਲਣ ਉਤੇ ਮੌਕੇ ਉਤੇ ਪੁੱਜੀ ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਵਿਚ ਭਿਜਵਾ ਦਿੱਤਾ ਹੈ ਤੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸੰਸਾਰਪੁਰ ਵਿੱਚ ਨਸ਼ੇ ਦੀ ਮੌਤ ਹੋਣਾ ਵੱਡਾ ਚਿੰਤਾ ਦਾ ਵਿਸ਼ਾ ਹੈ। ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਜ਼ਿਆਦਾ ਨਸ਼ਾ ਕਰਨ ਨਾਲ ਨੌਜਵਾਨ ਦੀ ਮੌਤ ਹੋ ਗਈ ਸੀ। ਪਿੰਡ ਦੇ ਲੋਕਾਂ ਨੇ ਕਿਹਾ ਕਿ ਪਿੰਡ ਵਿੱਚ ਨਸ਼ੇ ਦੀ ਭਰਮਾਰ ਹੈ ਪਰ ਇਸ ਨਸ਼ੇ ਦੇ ਦਰਿਆ ਨੂੰ ਰੋਕਣ ਵਾਲਾ ਕੋਈ ਨਹੀਂ ਹੈ। ਜਿਸ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ। ਘਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਨੌਜਵਾਨ ਮੋਟਸਾਈਕਲ ਉਤੇ ਖੇਤ ਗਿਆ ਸੀ। ਪਿੰਡ ਦੇ ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸੀ ਕਿ ਨੌਜਵਾਨ ਖੇਤ ਵਿੱਚ ਗਿਆ ਸੀ। ਇਸ ਤੋਂ ਬਾਅਦ ਨੌਜਵਾਨ ਦੀ ਦੇਹ ਖੇਤਾਂ ਵਿਚੋਂ ਬਰਾਮਦ ਹੋਈ ਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਈ ਹੈ। ਇਹ ਵੀ ਪੜ੍ਹੋ : ਜਲੰਧਰ ਦੀ ਬਦਰੀ ਕਲੋਨੀ 'ਚ ਪੁਲਿਸ ਨੇ ਕੀਤੀ ਰੇਡ, ਦੇਹ ਵਪਾਰ ਦੇ ਅੱਡੇ ਦਾ ਕੀਤਾ ਪਰਦਾਫਾਸ਼