Fri, Jan 10, 2025
Whatsapp

ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

Reported by:  PTC News Desk  Edited by:  Ravinder Singh -- March 02nd 2022 08:14 PM
ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

ਤਲਵੰਡੀ ਸਾਬੋ : ਇਤਿਹਾਸਕ ਨਗਰ ਤਲਵੰਡੀ ਸਾਬੋ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇਕ ਨੌਜਵਾਨ ਨੇ ਨਵਵਿਆਹੁਤਾ ਲੜਕੀ ਉਤੇ ਦਿਨ-ਦਿਹਾੜੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੇ ਵੀ ਖ਼ੁਦ ਆਪਣੇ ਵੀ ਕਿਰਚ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ। ਲੜਕੇ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਤੋਂ ਗੰਭੀਰ ਜ਼ਖ਼ਮੀ ਹੋਣ ਕਰ ਕੇ ਫ਼ਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਤਲਵੰਡੀ ਸਾਬੋ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਦੇ ਭਾਈ ਡੱਲ ਸਿੰਘ ਪਾਰਕ ਨੇੜੇ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ ਨੌਜਵਾਨ ਨੇ ਨਵਵਿਆਹੀ ਲੜਕੀ ਮਨਪ੍ਰੀਤ ਕੌਰ ਦੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਚਰਨਜੀਤ ਸਿੰਘ ਚਰਨੀ ਨੇ ਖ਼ੁਦ ਉਤੇ ਵੀ ਤੇਜ਼ਧਾਰ ਹਥਿਆਰ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਆਸਪਾਸ ਦੇ ਲੋਕਾਂ ਨੂੰ ਪਤਾ ਲੱਗਦੇ ਉਨ੍ਹਾਂ ਥਾਣਾ ਤਲਵੰਡੀ ਸਾਬੋ ਨੂੰ ਜਾਣਕਾਰੀ ਦਿੱਤੀ ਜਿਸ ਉਤੇ ਥਾਣਾ ਮੁਖੀ ਤਲਵੰਡੀ ਸਾਬੋ ਰਵਿੰਦਰ ਸਿੰਘ ਮੌਕੇ ਉਤੇ ਪੁੱਜ ਗਏ। ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲਜਦੋਂ ਕਿ ਡੀਐਸਪੀ ਤਲਵੰਡੀ ਸਾਬੋ ਜਸਮੀਤ ਸਿੰਘ ਵੀ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ਉਤੇ ਪੁੱਜ ਗਏ। ਐਂਬੂਲੈਂਸ ਰਾਹੀਂ ਦੋਵਾਂ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭੇਜ ਦਿੱਤਾ ਤਾਂ ਜਿਥੇ ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂ ਕਿ ਲੜਕੇ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਲੜਕੀ ਦੀ ਮਾਤਾ ਮਨਦੀਪ ਕੌਰ ਨੇ ਕਿਹਾ ਕਿ ਐਤਵਾਰ ਨੂੰ ਉਸ ਦੀ ਲੜਕੀ ਦਾ ਵਿਆਹ ਹੋਇਆ ਸੀ ਤੇ ਅੱਜ ਸਮਾਨ ਲੈਣ ਲਈ ਬਾਜ਼ਾਰ ਆਈ ਤੇ ਉਕਤ ਨੌਜਵਾਨ ਪਹਿਲਾਂ ਵੀ ਉਸ ਦੀ ਲੜਕੀ ਨੂੰ ਤੰਗ ਪਰੇਸ਼ਾਨ ਕਰਦਾ ਸੀ। ਨੌਜਵਾਨ ਨੇ ਨਵਵਿਆਹੁਤਾ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲਅੱਜ ਵੀ ਇਸ ਨੇ ਲੜਕੀ ਨੂੰ ਤਾਂ ਮਾਰ ਦਿੱਤਾ ਕਿ ਉਸ ਨੇ ਵਿਆਹ ਕਿਉਂ ਕਰਵਾਇਆ ਹੈ ਤੇ ਉਹ ਉਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਉਧਰ ਦੂਜੇ ਪਾਸੇ ਡੀਐਸਪੀ ਤਲਵੰਡੀ ਸਾਬੋ ਨੇ ਦੱਸਿਆ ਕਿ ਦੋਵੇਂ ਲੜਕੇ-ਲੜਕੀ ਇੱਕ ਦੂਜੇ ਨੂੰ ਪਹਿਲਾਂ ਤੋਂ ਜਾਣਦੇ ਸਨ। ਅੱਜ ਲੜਕੀ ਵਿਆਹ ਤੋਂ ਬਾਅਦ ਆਪਣੇ ਪੇਕੇ ਘਰ ਆਈ ਸੀ। ਇਸ ਦੌਰਾਨ ਲੜਕੇ ਨੇ ਉਸ ਉਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਤੇ ਖੁਦ ਵੀ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਲੜਕੀ ਦੀ ਮਾਤਾ ਦੇ ਬਿਆਨ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪੜ੍ਹੋ : ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਫ਼ੈਸਲਾ ਟਲ਼ਿਆ


Top News view more...

Latest News view more...

PTC NETWORK