ਧਰਮਸੋਤ ਖਿਲਾਫ ਯੂਥ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ, ਹਿਰਾਸਤ 'ਚ ਲਏ ਕਈ ਪ੍ਰਦਰਸ਼ਨਕਾਰੀ
ਚੰਡੀਗੜ੍ਹ: ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਘਪਲੇ ਦੇ ਮਾਮਲੇ 'ਚ ਸੀ.ਬੀ.ਆਈ ਵੱਲੋਂ ਜਾਂਚ ਆਰੰਭ ਦਿੱਤੀ ਹੈ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹੈ। ਅਜਿਹੇ 'ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸਾਧੂ ਸਿੰਘ ਧਰਮਸੋਤ ਦੀ ਬਰਖਾਸਤੀ ਦੀ ਮੰਗ ਕੀਤੀ ਜਾ ਰਹੀ ਹੈ।
ਜਿਸ ਦੌਰਾਨ ਯੂਥ ਅਕਾਲੀ ਦਲ ਅਤੇ SOI ਦੇ ਵਿਦਿਆਰਥੀਆਂ ਦੇ ਵੱਲੋਂ ਸਾਧੂ ਸਿੰਘ ਧਰਮਸੋਤ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਖਿਲਾਫ ਚੰਡੀਗੜ੍ਹ 'ਚ ਪ੍ਰਦਰਸ਼ਨ ਕੀਤਾ ਗਿਆ। ਹੱਥਾਂ 'ਚ 'ਧਰਮਸੋਤ ਚੋਰ ਹੈ' ਦੇ ਪੋਸਟਰ ਫੜ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਿਆ ਗਿਆ।
ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਉਹਨਾਂ ਕੈਪਟਨ ਸਰਕਾਰ 'ਤੇ ਕਈ ਸਵਾਲ ਵੀ ਚੁੱਕੇ। ਉਧਰ ਪ੍ਰਦਰਸ਼ਨ ਨੂੰ ਮੱਘਦਾ ਦੇਖ ਚੰਡੀਗੜ੍ਹ ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।
ਹੋਰ ਪੜ੍ਹੋ: ਧਨੌਲਾ ਦੇ ਲਵਪ੍ਰੀਤ ਦੀ ਖ਼ੁਦਕੁਸ਼ੀ ਦਾ ਮਾਮਲਾ: ਪੁਲਿਸ ਨੇ ਪਤਨੀ ਬੇਅੰਤ ਕੌਰ ਖਿਲਾਫ ਮਾਮਲਾ ਕੀਤਾ ਦਰਜ
ਇਸ ਮੌਕੇ ਯੂਥ ਅਕਾਲੀ ਦਲ ਦੇ ਵਰਕਰਾਂ ਅਤੇ SOI ਦੇ ਮੈਬਰਾਂ ਦਾ ਕਹਿਣਾ ਹੈ ਕਲ ਉਹ ਦਲੀਲ ਵਿਦਿਆਰਥੀਆਂ ਨਾਲ ਧੱਕਾ ਨਹੀਂ ਹੋਣਗੇ ਤੇ ਮੁਲਜ਼ਮ ਨੂੰ ਸਜ਼ਾ ਦਿਵਾ ਕੇ ਰਹਿਣਗੇ। ਨਵਜੋਤ ਸਿੰਘ ਸਿੱਧੂ 'ਤੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਦਾ ਨਵਾਂ ਪ੍ਰਧਾਨ ਬਣਨ 'ਤੇ ਮਸਲੇ ਹੱਲ ਨਹੀਂ ਹੋਏ, ਤੁਹਾਡੀ ਸਰਕਾਰ 'ਚ ਇੱਕ ਚੋਰ ਬੈਠਾ ਹੈ, ਉਸ ਨੂੰ ਬਰਖਾਸਤ ਕਰੋ। ਜਿਹੜਾ ਗਰੀਬ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਿਹਾ ਹੈ।
ਅੱਗੇ ਉਹਨਾਂ ਕਿ ਅਸੀਂ ਪੰਜਾਬ ਸਰਕਾਰ ਤੇ ਨਵਜੋਤ ਸਿੰਘ ਸਿੱਧੂ ਵੀ ਚੈਂਲੇਂਜ ਕਰਦੇ ਹਾਂ ਕਿ ਉਹ ਦਲਿਤ ਵਿਦਿਆਰਥੀਆਂ ਨੂੰ ਹੱਕ ਦਿਵਾ ਕੇ ਰਹਿਣਗੇ। ਉਹਨਾਂ ਕਿਹਾ ਕਿ ਕੈਪਟਨ ਸਰਕਾਰ ਘੁਟਾਲਿਆਂ ਦੀ ਸਰਕਾਰ ਹੈ, ਜਿਨ੍ਹਾਂ ਨੇ ਗਰੀਬ ਵਿਦਿਆਰਥੀਆਂ ਦੇ ਹੱਕਾਂ 'ਤੇ ਡਾਕਾ ਮਾਰੀਆ ਹੈ।
-PTC News