ਯੂਥ ਕਾਂਗਰਸ ਵੱਲੋਂ ਹੀਰਾਕਸ਼ੀ ਨੂੰ ਇਨਸਾਫ਼ ਦਿਵਾਉਣ ਲਈ ਰੋਸ ਪ੍ਰਦਰਸ਼ਨ
ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ-9 ਦੇ ਨਿੱਜੀ ਸਕੂਲ ਵਿੱਚ ਵਿਰਾਸਤੀ ਦਰੱਖਤ ਡਿੱਗਣ ਕਾਰਨ ਇੱਕ ਵਿਦਿਆਰਥਣ ਦੀ ਹੋਈ ਮੌਤ ਤੋਂ ਬਾਅਦ ਹੁਣ ਤੋਂ ਹੀ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਯੂਥ ਕਾਂਗਰਸ ਵੱਲੋਂ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕੀਤਾ ਗਿਆ। ਯੂਥ ਕਾਂਗਰਸ ਵੱਲੋਂ ਸੈਕਟਰ-9 ਸਥਿਤ ਉਕਤ ਸਕੂਲ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਹਾਦਸੇ 'ਚ ਮਰਨ ਵਾਲੀ ਵਿਦਿਆਰਥਣ ਹੀਰਾਕਸ਼ੀ ਤੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਏ ਸੇਵਾਦਾਰ ਸ਼ੀਲਾ ਨੂੰ ਇਨਸਾਫ ਦਿਵਾਉਣ ਦੇਣ ਦੀ ਮੰਗ ਚੁੱਕੀ। ਯੂਥ ਕਾਂਗਰਸ ਦਾ ਕਹਿਣਾ ਸੀ ਕਿ ਇਹ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਨਗਰ ਨਗਮ ਦੀ ਹੈ। ਇਸ ਘਟਨਾ ਲਈ ਜੋ ਜ਼ਿੰਮੇਵਾਰ ਹੈ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਚੰਡੀਗੜ੍ਹ ਦੇ ਸੈਕਟਰ-9 ਦੇ ਕਾਨਵੈਂਟ ਸਕੂਲ ਵਿੱਚ ਇੱਕ ਵੱਡਾ ਹਾਦਸਾ ਵਾਪਰ ਗਿਆ ਸੀ ਜਿਸ ਵਿੱਚ ਇੱਕ ਵਿਦਿਆਰਥਣ ਹੀਰਾਕਸ਼ੀ ਦੀ ਮੌਤ ਹੋ ਗਈ ਸੀ ਜਦਕਿ ਇੱਕ ਵਿਦਿਆਰਥਣ ਦਾ ਹੱਥ ਕੱਟਿਆ ਗਿਆ ਸੀ ਅਤੇ ਸੇਵਾਦਾਰ ਅਜੇ ਵੀ ਬੁਰੀ ਤਰ੍ਹਾਂ ਨਾਲ ਜ਼ਖਮੀ ਹੈ ਜੋ ਕਿ ਪੀਜੀਆਈ ਵਿੱਚ ਜ਼ੇਰੇ ਇਲਾਜ ਹੈ। ਇਸ ਹਾਦਸੇ ਵਿੱਚ ਹੋਰ ਵਿਦਿਆਰਥਣਾਂ ਵੀ ਜ਼ਖ਼ਮੀ ਹੋਈਆਂ ਸਨ। ਇਸ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਲਈ ਭਾਰੀ ਰੋਸ ਪਾਇਆ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਅਜਿਹੇ ਬਹੁਤ ਸਾਰੇ ਵਿਰਾਸਤੀ ਦਰੱਖਤ ਹਨ ਜੋ ਕਿਸੇ ਵੀ ਸਮੇਂ ਡਿੱਗ ਸਕਦੇ ਹਨ, ਫਿਰ ਉਹ ਦਰੱਖਤ ਸਮੇਂ ਸਿਰ ਕਿਉਂ ਨਹੀਂ ਕੱਟੇ ਜਾਂਦੇ, ਜੇਕਰ ਇਨ੍ਹਾਂ ਦਰੱਖਤਾਂ ਨੂੰ ਸਮੇਂ ਸਿਰ ਕੱਟ ਦਿੱਤਾ ਜਾਵੇ ਤਾਂ ਕਈ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਸ਼ਨਿੱਚਰਵਾਰ ਸ਼ਾਮ ਨੂੰ ਮਨੀਮਾਜਰਾ ਦੇ ਇਕ ਸਰਕਾਰੀ ਸਕੂਲ ਵਿੱਚ ਵਿਰਾਸਤੀ ਡਿੱਗ ਪਿਆ ਸੀ। ਛੁੱਟੀ ਹੋਣ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਸੀ। ਇਹ ਵੀ ਪੜ੍ਹੋ : SGPC ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਰਤਨ ਸਿੰਘ ਜ਼ੱਫਰਵਾਲ ਦੇ ਚਲਾਣੇ ’ਤੇ ਕੀਤਾ ਦੁੱਖ ਸਾਂਝਾ